ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 12-04-2026
ਚਾਉਕੇ, 11 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਬੀਤੇ ਦਿਨੀਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ, ਕੁਰਬਾਨੀ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਗਿਆ | ਪਿ੍ੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਸਿੱਖਾਂ ਦੇ ਨੌਵੇਂ ਗੁਰੂ ਦੇ ਜੀਵਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਮਜ਼ਲੂਮ ਜਨਤਾ ਦੇ ਧਰਮ ਦੀ ਰਾਖੀ ਲਈ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ | ਆਪ ਜੀ ਦੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਸਮੁੱਚੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਰਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਸੰਸਥਾ ਦੇ ਪਬਲਿਕ ਰਿਲੇਸ਼ਨ ਅਫ਼ਸਰ ਜਸਪਾਲ ਸਿੰਘ ਸਿੱਧੂ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਜੁੜੀਆਂ ਘਟਨਾਵਾਂ ਅਤੇ ਇਤਿਹਾਸ ਨਾਲ ਸਬੰਧਿਤ ਜਾਣਕਾਰੀ ਨੂੰ ਵਿਸਥਾਰ ਸਹਿਤ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ | ਸੰਸਥਾ ਦੇ ਵਾਈਸ ਚੇਅਰਮੈਨ ਮਾਸਟਰ ਨਿਰੰਜਣ ਲਾਲ, ਸੈਕਟਰੀ ਹਿਤੇਸ਼ ਸਿੰਗਲਾ ਨੇ ਵੀ ਵਿਚਾਰ ਸਾਂਝੇ ਕੀਤੇ | ਇਸ ਮੌਕੇ ਈ.ਟੀ.ਟੀ ਪਿ੍ੰਸੀਪਲ ਡਾ. ਰਣਬੀਰ ਸਿੰਘ, ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ, ਵਾਈਸ ਪਿ੍ੰਸੀਪਲ ਪੱਲਵੀ, ਨਰਸਿੰਗ ਵਿਭਾਗ ਦੇ ਮੁਖੀ ਮਨਜੀਤ ਕੌਰ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਰੈਲੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਕਿਸ਼ਤੀ ਡੁੱਬਣ ਨਾਲ ਪੰਜਾਬ ਦੇ 10 ਸ਼ਰਧਾਲੂਆਂ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24
No active advertisement