ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਰੈਲੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ

Ad Position 21
No active advertisement
ਅਜੀਤ ਡੈਸਕ 12-04-2026
ਤਲਵੰਡੀ ਸਾਬੋ, 11 ਅਪ੍ਰੈਲ (ਰਵਜੋਤ ਸਿੰਘ ਰਾਹੀ/ ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਤਲਵੰਡੀ ਸਾਬੋ ਵਿਖੇ ਕੀਤੀ ਗਈ ਸਿਆਸੀ ਕਾਨਫ਼ਰੰਸ 'ਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇੱਥੇ ਪਹੁੰਚਣ 'ਤੇ ਸਥਾਨਕ ਲੀਡਰਾਂ ਵਲੋਂ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਸਵਾਗਤ ਕੀਤਾ | ਉਪਰੰਤ ਉਕਤ ਆਗੂਆਂ ਵਲੋਂ ਸਥਾਨਕ ਆਗੂਆਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ | ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਗੁਰੂ ਘਰ ਦੀ ਬਖ਼ਸ਼ੀਸ਼ 'ਸਿਰੋਪਾਓ' ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਆਗੂਆਂ ਨੇ ਖ਼ਾਲਸਾ ਸਾਜਨਾ ਦਿਹਾੜੇ ਦੀ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਵਚਨਬੱਧਤਾ ਦੁਹਰਾਈ | ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ ਅੰਤਿ੍ੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਤਖਤ ਸਾਹਿਬ, ਗਿਆਨੀ ਗੁਰਜੰਟ ਸਿੰਘ ਵਧੀਕ ਗ੍ਰੰਥੀ, ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸਾਹਿਬ, ਗਿਆਨੀ ਆਲਮ ਸਿੰਘ, ਮਨਦੀਪ ਸਿੰਘ ਮੀਤ ਮੈਨੇਜਰ, ਗੁਰਦੇਵ ਸਿੰਘ ਵਧੀਕ ਮੈਨੇਜਰ, ਗੁਰਸੇਵਕ ਸਿੰਘ ਮੀਤ ਮੈਨੇਜਰ, ਕੁਲਵਿੰਦਰ ਸਿੰਘ ਬੰਗੀ ਅਤੇ ਸ. ਤੁਲਸੀ ਮੈਨੇਜਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਸੁੱਕੀ ਕਣਕ ਵੱਢ ਕੇ ਦਾਣਾ ਮੰਡੀਆਂ 'ਚ ਲਿਆਉਣ- ਸਕੱਤਰ ਬਲਕਾਰ ਸਿੰਘ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24
No active advertisement