ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਿਸਾਨ ਸੁੱਕੀ ਕਣਕ ਵੱਢ ਕੇ ਦਾਣਾ ਮੰਡੀਆਂ 'ਚ ਲਿਆਉਣ- ਸਕੱਤਰ ਬਲਕਾਰ ਸਿੰਘ

Ad Position 21
No active advertisement
ਅਜੀਤ ਡੈਸਕ 12-04-2026
ਗੋਨਿਆਣਾ, 11 ਅਪ੍ਰੈਲ (ਲਛਮਣ ਦਾਸ ਗਰਗ)-ਮਾਰਕੀਟ ਕਮੇਟੀ ਗੋਨਿਆਣਾ ਦੇ ਸਕੱਤਰ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁੱਕੀ ਤੇ ਸਾਫ਼ ਕਣਕ ਦੀ ਵੱਢ ਕੇ ਦਾਣਾ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਸ ਦੀ ਸਮੇਂ ਸਿਰ ਪੰਜਾਬ ਸਰਕਾਰ ਵਲੋਂ ਤੈਅ 12 ਫ਼ੀਸਦੀ ਨਮੀਂ ਅਨੁਸਾਰ ਖ਼ਰੀਦ ਹੋ ਸਕੇ ਤੇ ਕਿਸਾਨਾਂ ਨੂੰ ਖ਼ਰੀਦ ਦੌਰਾਨ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਬੇਸ਼ੱਕ ਪਿਛਲੇ ਕਈ ਦਿਨਾਂ ਤੋਂ ਵਿਗੜੇ ਮੌਸਮ ਅਤੇ ਮੀਂਹ ਕਾਰਨ ਕਿਸਾਨਾਂ ਨੂੰ ਕਣਕ ਦੇ ਖ਼ਰਾਬ ਹੋਣ ਦਾ ਡਰ ਸਤਾਅ ਰਿਹਾ ਹੈ, ਪਰ ਫੇਰ ਵੀ ਕਿਸਾਨ ਗਿੱਲੀ ਕਣਕ ਨੂੰ ਵੱਢਣ ਦੀ ਕਾਹਲੀ ਨਾ ਕਰਨ ਤੇ ਕਣਕ ਚੰਗੀ ਤਰ੍ਹਾਂ ਪੱਕਣ 'ਤੇ ਹੀ ਵੱਢੀ ਜਾਵੇ | ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ ਹਨ | ਇਸੇ ਤਰ੍ਹਾਂ ਮਾਰਕੀਟ ਕਮੇਟੀ ਗੋਨਿਆਣਾ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ ਨੇ ਕਿਹਾ ਕਿ ਬੇਸ਼ੱਕ ਮੌਸਮ ਦੀ ਮਾਰ ਕਾਰਨ ਕਣਕ ਦੀ ਵਾਢੀ 'ਚ ਦੇਰੀ ਹੋ ਰਹੀ ਹੈ, ਪਰ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ਼ਰੀਦ ਕਰੇਗੀ ਤੇ ਖ਼ਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਕਿਸੇ ਕਿਸਾਨ ਜਾਂ ਆੜ੍ਹਤੀ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ ਜਾਂ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸੋਲਰ ਮੋਟਰਾਂ ਦੀਆਂ ਕੇਵਲ ਤਾਰਾਂ ਚੋਰੀ ਕਰਕੇ ਵੇਚਣ ਦੇ ਦੋਸ਼ ਹੇਠ ਦੋ ਚੋਰ ਗਿ੍ਫ਼ਤਾਰ, ਕਬਾੜੀਆ ਫ਼ਰਾਰ ਅਗਲੀ ਖ਼ਬਰ ਰੈਲੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ
Ad Position 24
No active advertisement