ਚਾਉਕੇ, 11 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਕਰਾੜਵਾਲਾ ਦੇ ਬੀ.ਐਡ ਤੀਜੇ ਸਮੈਸਟਰ ਦੇ ਨਤੀਜਿਆਂ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਸੰਸਥਾ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਪਿੰਦਰ ਸਿੰਘ ਮਾਨ ਨੇ 94 ਫ਼ੀਸਦੀ ਅੰਕ ਹਾਸਲ ਕਰ ਪਹਿਲਾ ਸਥਾਨ ਹਾਸਿਲ ਕੀਤਾ, ਹਰਮਨ ਕੌਰ ਅਤੇ ਤਾਨੀਆ ਨੇ 92 ਫ਼ੀਸਦੀ ਨਾਲ ਦੂਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਰੁਪਿੰਦਰ ਕੌਰ ਤੇ ਸੰਦੀਪ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਨਾਲ ਹੀ ਸਾਰੇ ਵਿਦਿਆਰਥੀਆ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਆਖਿਰ 'ਚ ਕਾਲਜ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਚੰਗੇ ਨਤੀਜਿਆਂ ਪ੍ਰਤੀ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਆਪਣੇ ਭਾਣਜੇ ਜਗਪਿੰਦਰ ਸਿੰਘ ਮਾਨ ਸਮੇਤ ਸਾਰੇ ਵਿਦਿਆਰਥੀਆਂ 'ਚ ਆਪਣਾਪਨ ਜ਼ਾਹਿਰ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਸਬੰਧਿਤ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ |