14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

-ਮਾਮਲਾ ਮਹਿਲਾ ਸਿਹਤ ਕਰਮੀ ਨੂੰ ਮੰਦਭਾਵਨਾ ਨਾਲ ਤੰਗ-ਪ੍ਰੇਸ਼ਾਨ ਕਰਨ ਦਾ- ਜਨਤਕ ਧਿਰਾਂ ਵਲੋਂ 'ਆਪ' ਆਗੂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਸੰਘਰਸ਼ ਵਿੱਢਣ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026


ਬਠਿੰਡਾ 12 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਇਕ ਮਹਿਲਾ ਸਿਹਤ ਕਰਮੀ ਨੂੰ ਹਲਕਾ ਬਠਿੰਡਾ ਦਿਹਾਤੀ ਦੇ ਇਕ 'ਆਪ' ਆਗੂ ਵਲੋਂ ਮੰਦਭਾਵਨਾ ਤਹਿਤ ਤੰਗ ਪ੍ਰੇਸ਼ਾਨ ਦਾ ਮਾਮਲਾ ਭਖਦਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਜਿੱਥੇ ਜਨਤਕ ਧਿਰਾਂ ਨੇ ਬੀਤੇ ਦਿਨੀਂ ਸਿਵਲ ਸਰਜਨ ਨੂੰ ਮਿਲ ਕੇ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਸੀ, ਉੱਥੇ ਅੱਜ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੂੰ ਮਿਲ ਕੇ ਤੁਰੰਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਸਿਹਤ ਕਰਮਚਾਰੀ ਆਗੂ ਗਗਨਦੀਪ ਸਿੰਘ ਭੁੱਲਰ, ਭਾਕਿਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਵਾਲਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਪੰਜਾਬ ਸਟੂਡੈਂਟ ਯੂਨੀਅਨ ਦੀ ਆਗੂ ਹਰਵੀਰ ਕੌਰ ਗੰਧੜ, ਜਮਹੂਰੀ ਕਿਸਾਨ ਸਭਾ ਦੇ ਆਗੂ ਮਲਕੀਤ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੋਸ਼ ਲਗਾਏ ਕਿ ਪਿੰਡ ਘੁੱਦਾ ਦਾ ਇਕ ਆਪ ਆਗੂ ਸਿਵਲ ਹਸਪਤਾਲ ਦੀ ਮਹਿਲਾ ਕਰਮਚਾਰੀ ਨੂੰ ਮਾੜੀ ਭਾਵਨਾ ਨਾਲ ਤੰਗ ਕਰਦਾ ਆ ਰਿਹਾ ਹੈ, ਪਰ ਸਿਆਸੀ ਦਬਾਓ ਹੇਠ ਬਠਿੰਡਾ ਪੁਲਿਸ ਉਸ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ ਹੈ | ਉਨ੍ਹਾਂ ਅੱਜ ਥਾਣਾ ਕੈਨਾਲ ਕਲੋਨੀ ਦੇ ਥਾਣੇਦਾਰ ਬੂਟਾ ਸਿੰਘ ਤੇ ਮੁੱਖ ਮੁਣਸ਼ੀ ਨੂੰ ਮਿਲ ਕੇ ਕਥਿਤ ਦੋਸ਼ੀ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਤੇ ਅਜਿਹਾ ਨਾ ਹੋਣ 'ਤੇ ਆਉਣ ਵਾਲੇ ਦਿਨਾਂ 'ਚ ਆਪ ਦੇ ਸਥਾਨਕ ਨੁਮਾਇਦਿਆਂ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਸੰਗਤ ਮੰਡੀ ਵਿਖੇ ਸੜਕ ਬਣਾਏ ਜਾਣ ਦੌਰਾਨ ਮੇਨਹੋਲਾਂ ਦੇ ਢੱਕਣ ਉੱਚੇ ਨਾ ਚੁੱਕੇ ਜਾਣ ਤੋਂ ਇਲਾਕੇ ਦੇ ਲੋਕ ਨਰਾਜ਼ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ 'ਚ ਬਠਿੰਡਾ ਦੇ ਚਾਰ ਆਗੂਆਂ ਨੂੰ ਮਿਲੀ ਸੂਬਾ ਪੱਧਰੀ ਜ਼ਿੰਮੇਵਾਰੀ
Ad Position 24