ਰਾਮਪੁਰਾ ਫੂਲ, 12 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਟੀ ਪੀ ਡੀ ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਪਿ੍ੰਸੀਪਲ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਵਲੋਂ ਰਾਊਾਡਗਲਾਸ ਫਾਊਾਡੇਸ਼ਨ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਬਟੈਨੀਕਲ ਗਾਰਡਨ ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਮਨਦੀਪ ਸਿੰਘ, ਰੇਂਜ ਅਫ਼ਸਰ ਜੰਗਲਾਤ ਵਿਭਾਗ, ਜ਼ਿਲ੍ਹਾ ਬਠਿੰਡਾ ਵਲੋਂ ਉਦਘਾਟਨ ਦੀ ਰਸਮ ਅਦਾ ਕੀਤੀ ਗਈ, ਜਦਕਿ ਰਾਊਾਡਗਲਾਸ ਫਾਊਾਡੇਸ਼ਨ ਤੋਂ ਗੁਰਪ੍ਰੀਤ ਸਿੰਘ ਅਤੇ ਸ਼ਰਨਜੀਤ ਸਿੰਘ ਵੀ ਵਿਸ਼ੇਸ਼ ਤÏਰ 'ਤੇ ਮÏਜੂਦ ਰਹੇ¢ ਉਦਘਾਟਨ ਤੋਂ ਬਾਅਦ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੱਡੇ ਪੱਧਰ 'ਤੇ ਲਗਭਗ ਇੱਕ ਹਜ਼ਾਰ ਵਿਰਾਸਤੀ ਰੁੱਖ ਲਗਾਏ ਗਏ¢ ਇਸ ਮÏਕੇ ਰੇਂਜ ਅਫ਼ਸਰ ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਰਾਸਤੀ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ¢ ਪਿ੍ੰਸੀਪਲ ਡਾ. ਬਲਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਤਰ੍ਹਾਂ ਦੀਆਂ ਮੁਹਿੰਮਾਂ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਦੀਆਂ ਹਨ¢ਇਸ ਸਮੁੱਚੇ ਪ੍ਰੋਗਰਾਮ ਦੀ ਯੋਜਨਾ ਈਕੋ ਕਲੱਬ ਦੇ ਕਨਵੀਨਰ ਡਾ. ਪੂਨਮ ਸਰੀਨ ਅਤੇ ਡਾ. ਤੇਜਿੰਦਰ ਸਿੱਧੂ ਵੱਲੋਂ ਕੀਤੀ ਗਈ¢ ਇਸ ਮÏਕੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਰੁੱਖਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਲੈਣ ਦੀ ਸੌਂ ਵੀ ਚੁੱਕੀ ਗਈ¢ ਰੁੱਖ ਲਗਾਓ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਕਾਲਜ ਦੇ ਮਾਲੀ ਸਟਾਫ਼ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ¢ਅੰਤ ਵਿੱਚ ਈਕੋ ਕਲੱਬ ਦੇ ਕਨਵੀਨਰਾਂ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ 'ਤੇ ਖ਼ੁਸ਼ੀ ਜਤਾਈ ਗਈ¢