ਬਠਿੰਡਾ, 12 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਸੁਖਬੀਰ ਨੇ ਕਿਹਾ ਕਿ ਖੁਸ਼ਬਾਜ਼ ਸਿੰਘ ਜਟਾਣਾ ਨੇ ਛੋਟੀ ਉਮਰੇ ਆਪਣੀ ਮਿਹਨਤ ਨਾਲ ਸਿਆਸੀ ਖੇਤਰ ਵਿਚ ਆਪਣੀ ਚੰਗੀ ਪਹਿਚਾਣ ਅਤੇ ਪਹੁੰਚ ਬਣਾਈ ਸੀ ਤੇ ਉਸ ਨੇ ਹਮੇਸ਼ਾ ਸਾਫ਼ ਸੁਥਰੀ ਰਾਜਨੀਤੀ ਕੀਤੀ | ਉਨ੍ਹਾਂ ਦੇ ਜਾਣ ਨਾਲ ਪਰਿਵਾਰ ਅਤੇ ਸਨੇਹੀਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਹ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕਰਦੇ ਹਨ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਇੰਦਰਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਬੁਲਾਰਾ ਚਮਕੌਰ ਸਿੰਘ ਮਾਨ, ਨਿਰਮਲ ਸਿੰਘ ਸੰਧੂ, ਡਾ. ਦਲਜੀਤ ਸਿੰਘ ਗੁਰੁ, ਰਾਜਵਿੰਦਰ ਸਿੰਘ ਸਿੱਧੂ, ਹਰਵਿੰਦਰ ਸ਼ਰਮਾ ਗੰਜ਼ੂ, ਡਾ. ਓਮ ਪ੍ਰਕਾਸ਼ ਸ਼ਰਮਾ, ਗੁਰੀ ਨੰਬਰਦਾਰ, ਗੁਰਪ੍ਰੀਤ ਸੰਧੂ, ਸੁਮਿਤ ਕੁਮਾਰ ਬਿੰਟਾ, ਪਰਮਪਾਲ ਸਿੰਘ ਤੇ ਕੁਕੂ ਜਵੈਲਰਜ਼ ਆਦਿ ਮੌਜੂਦ ਸਨ |