ਬਠਿੰਡਾ, 12 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ):- ਮਾਲਵਾ ਕਾਲਜ ਬਠਿੰਡਾ ਦੇ ਆਰਟਸ ਵਿਭਾਗ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ¢ ਪਿ੍ੰਸੀਪਲ ਡਾ. ਮਨਜੀਤ ਸਿੰਘ ਅਤੇ ਆਰਟਸ ਵਿਭਾਗ ਮੁਖੀ ਪ੍ਰੋ. ਜਸਵੀਰ ਕੌਰ ਦੀ ਯੋਗ ਅਗਵਾਈ ਹੇਠ ਇਸ ਵਿੱਦਿਅਕ ਦੌਰੇ ਨੂੰ ਸੁਚੱਜੇ ਢੰਗ ਨਾਲ ਡਾ. ਰਮਨਦੀਪ ਕੌਰ ਨੇ ਨੇਪਰੇ ਚਾੜਿ੍ਹਆ¢ ਇਸ ਵਿੱਦਿਅਕ ਯਾਤਰਾ ਦਾ ਪਹਿਲਾ ਠਹਿਰਾਓ ਗੁਰਦੁਆਰਾ ਰਾੜਾ ਸਾਹਿਬ (ਲੁਧਿਆਣਾ) ਵਿਖੇ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ¢ ਉਨ੍ਹਾਂ ਨੇ ਲੰਗਰ ਹਾਲ ਵਿਚ ਸੇਵਾ ਕਰਕੇ ਸਿੱਖੀ ਦੇ ਸੇਵਾ ਭਾਵ ਨੂੰ ਅਨੁਭਵ ਕੀਤਾ¢ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਅੱਗੇ ਵਧਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਜਿੱਥੇ ਵਿਦਿਆਰਥੀ ਨਤਮਸਤਕ ਹੋਏ¢ ਇੱਥੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਖ਼ਾਲਸਾ ਪੰਥ ਦੀ ਸਾਜਨਾ ਅਤੇ ਇਸ ਪਵਿੱਤਰ ਅਸਥਾਨ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ¢ ਵਿਦਿਆਰਥੀਆਂ ਨੂੰ ਖਾਲਸੇ ਦੀ ਮਹਾਨਤਾ, ਬਹਾਦਰੀ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਨਾਲ ਰੂਬਰੂ ਕਰਵਾਇਆ ਗਿਆ, ਜਿਸ ਨੇ ਉਨ੍ਹਾਂ ਦੇ ਮਨਾਂ ਵਿਚ ਡੰੂਘਾ ਅਸਰ ਛੱਡਿਆ¢ਵਿਦਿਆਰਥੀਆਂ ਨੇ ਵਿਸ਼ਵ ਪ੍ਰਸਿੱਧ ਅਜਾਇਬਘਰ 'ਵਿਰਾਸਤ-ਏ-ਖਾਲਸਾ' ਵੀ ਦੇਖਿਆ | ਵਾਪਸੀ ਦੌਰਾਨ ਵਿਦਿਆਰਥੀ ਗੁਰਦੁਆਰਾ ਜੋਤੀ ਸਰੂਪ ਸਰਹੰਦ ਵਿਖੇ ਪਹੁੰਚੇ¢ ਇੱਥੇ ਪ੍ਰੋਫੈਸਰਾਂ ਨੇ ਵਿਦਿਆਰਥੀਆਂ ਨੂੰ ਸਿੱਖੀ ਇਤਿਹਾਸ ਦੀਆਂ ਮਹਾਨ ਕੁਰਬਾਨੀਆਂ ਬਾਰੇ ਦੱਸਿਆ ਗਿਆ ਕਿ ਕਿਵੇਂ ਹਕੂਮਤ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ ਸੀ ਅਤੇ ਦੀਵਾਨ ਟੋਡਰ ਮੱਲ ਨੇ ਮੋਹਰਾਂ ਵਿਛਾ ਕੇ ਕਿਸ ਤਰ੍ਹਾਂ ਇਹ ਜ਼ਮੀਨ ਖਰੀਦੀ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦਾ ਇਸ ਥਾਂ 'ਤੇ ਸੰਸਕਾਰ ਕੀਤਾ ਗਿਆ¢ ਵਿੱਦਿਅਕ ਦੌਰੇ ਵਿਚ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਪ੍ਰੋਫੈਸਰ ਨਿਰਵੈਰ ਸਿੰਘ, ਪ੍ਰੋਫੈਸਰ ਜਸਵਿੰਦਰ ਕੌਰ ਅਤੇ ਪ੍ਰੋਫੈਸਰ ਸੁਖਪ੍ਰੀਤ ਕੌਰ ਵੀ ਨਾਲ ਸਨ¢