10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਲਾਗੂ-ਜ਼ਿਲ੍ਹਾ ਮੈਜਿਸਟਰੇਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਬਠਿੰਡਾ, 12 ਅਪ੍ਰੈਲ (ਸ.ਰ.)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸੰਬੰਧੀ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮ ਰਾਹੀਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰੂ ਗੋਬਿੰਦ ਸਿੰਘ ਰਿਫ਼ਾਇੰਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ., ਬੀ.ਪੀ.ਸੀ.ਐਲ, ਐਚ.ਪੀ.ਸੀ.ਐਲ, ਬਲਾਕ ਪੀ.ਓ.ਐਲ ਟਰਮਿਨਲ, ਫੂਸ ਮੰਡੀ ਮਾਨਸਾ ਰੋਡ, ਬਠਿੰਡਾ, 2-ਜੀ ਬਾਇਓ ਇਥਾਨੌਲ ਪਲਾਂਟ, ਅੰਬੂਜਾ ਸੀਮਿੰਟ ਪਲਾਂਟ, ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ, ਸਿਵਲ ਏਅਰਪੋਰਟ ਵਿਰਕ ਕਲਾਂ, ਏਅਰਫੋਰਸ ਭਿਸੀਆਣਾ, ਗੇਲ ਦਿਆਲਪੁਰਾ, ਆਰ.ਟੀ. ਬਠਿੰਡਾ, ਐਸਵੀ ਗਹਿਰੀ ਬੁੱਟਰ ਦੇ ਆਸ-ਪਾਸ ਦੇ ਏਰੀਏ ਵਿਚ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ | ਇਕ ਹੋਰ ਹੁਕਮ ਮੁਤਾਬਿਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾ ਤੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ਬੂਥ/ਚੈਂਬਰ, ਖੋਖਿਆਂ ਆਦਿ ਦੀ ਉਸਾਰੀ ਕਰਨ 'ਤੇ ਰੋਕ ਲਗਾਈ ਗਈ ਹੈ | ਇਹ ਹੁਕਮ ਸਰਕਾਰੀ ਜਗ੍ਹਾ ਵਿਚ ਸਰਕਾਰੀ ਇਮਾਰਤ ਬਣਾਉਣ 'ਤੇ ਲਾਗੂ ਨਹੀਂ ਹੋਵੇਗਾ | ਅਗਲੇ ਹੁਕਮਾਂ ਅਨੁਸਾਰ ਏਅਰ ਫੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਿਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ 'ਤੇ ਪਾਬੰਦੀ ਲਗਾਈ ਹੈ | ਜਾਰੀ ਹੁਕਮ ਅਨੁਸਾਰ ਸ਼ਡਿਊਲ 'ਐਕਸ' ਤੇ 'ਐਚ' ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ 'ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਹਦਾਇਤ ਕੀਤੀ | ਹੁਕਮ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੈਡੀਕਲ/ਕੈਮਿਸਟ/ਫਾਰਮੇਸੀ ਦੀਆਂ ਦੁਕਾਨਾਂ, ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ 1945 ਦੇ ਨਿਯਮ 9 ਦੇ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਦੀ ਵਿੱਕਰੀ ਕਰਦੀਆਂ ਹਨ, ਉਨ੍ਹਾਂ ਦੁਕਾਨਾਂ ਦੇ ਬਾਹਰ ਅਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਉਣ | ਇੱਕ ਹੋਰ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ 'ਚ ਡਰੋਨ ਕੈਮਰਾ ਚਲਾਉਣ/ਉਡਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ 'ਤੇ ਪਾਬੰਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 163 ਲਗਾਈ ਗਈ ਹੈ | ਇਹ ਹੁਕਮ 9 ਜੂਨ 2026 ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਬੂਥ ਪੱਧਰ 'ਤੇ ਕਾਂਗਰਸ ਦੇ ਚੋਣ ਪ੍ਰਚਾਰ ਦੀ ਕੀਤੀ ਸ਼ੁਰੂਆਤ-ਢੀਂਗਰਾ <br/> ਅਗਲੀ ਖ਼ਬਰ ਸੰਸਥਾ ਮਨੁੱਖਤਾ ਨੂੰ ਸਮਰਪਿਤ ਮਾਨਵਤਾ ਦੀ ਭਲਾਈ ਲਈ ਵਚਨਬੱਧ-ਵਿਜੇ ਗੋਇਲ
Ad Position 24