13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਬਠਿੰਡਾ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਾਜੇਸ਼ ਧੀਮਾਨ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਹੀਕਲਾਂ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ 'ਤੇ ਪਾਬੰਦੀ ਲਗਾਈ ਹੈ | ਹੁਕਮਾਂ ਅਨੁਸਾਰ ਬਠਿੰਡਾ ਸ਼ਹਿਰ ਦੀ ਆਬਾਦੀ ਵਧਣ ਕਾਰਨ ਸ਼ਹਿਰ ਅੰਦਰ ਗੱਡੀਆਂ ਦੀ ਗਿਣਤੀ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ | ਇਸ ਤੋਂ ਇਲਾਵਾ ਸ਼ਹਿਰ ਅੰਦਰ ਕਾਫ਼ੀ ਗਿਣਤੀ 'ਚ ਹੈਵੀ ਕਮਰਸ਼ੀਅਲ ਵਹੀਕਲ ਵੀ ਦਾਖ਼ਲ ਹੁੰਦੇ ਹਨ, ਜਿੰਨ੍ਹਾਂ ਦੀ ਡਾਇਵਰਸ਼ਨ ਪਲਾਨ ਤਿਆਰ ਕੀਤਾ ਗਿਆ ਹੈ | ਹੁਕਮਾਂ ਅਨੁਸਾਰ ਮਾਨਸਾ ਸਾਈਡ ਤੋਂ ਆਉਣ ਵਾਲਾ ਟਰੈਫ਼ਿਕ ਆਈ.ਟੀ.ਆਈ ਚੌਂਕ ਰਾਹੀਂ ਹੁੰਦਾ ਹੋਇਆ ਟੀ-ਪੁਆਇੰਟ ਬਾਦਲ ਰੋਡ ਤੋਂ ਰਿੰਗ ਰੋਡ ਰਾਹੀਂ ਜਾਵੇਗਾ | ਇਸੇ ਤਰ੍ਹਾਂ ਡੱਬਵਾਲੀ ਸਾਈਡ ਤੋਂ ਆਉਣ ਵਾਲਾ ਟਰੈਫ਼ਿਕ ਟੀ-ਪੁਆਇੰਟ ਬਾਦਲ ਰੋਡ ਤੋਂ ਰਿੰਗ ਰੋਡ ਰਾਹੀਂ ਜਾਵੇਗਾ | ਇਸੇ ਤਰ੍ਹਾਂ ਮਲੋਟ/ਮੁਕਤਸਰ ਸਾਈਡ ਤੋਂ ਆਉਣ ਵਾਲਾ ਟਰੈਫ਼ਿਕ ਟੀ-ਪੁਆਇੰਟ ਰਿੰਗ ਰੋਡ ਤੋਂ ਆਈ.ਟੀ.ਆਈ ਚੌਂਕ, ਘਨੱਈਆ ਚੌਂਕ ਤੇ ਬਰਨਾਲਾ ਬਾਈਪਾਸ ਰਾਹੀਂ ਜਾਵੇਗਾ | ਇਸੇ ਤਰ੍ਹਾਂ ਗੋਨਿਆਣਾ ਸਾਈਡ ਤੋਂ ਆਉਣ ਵਾਲਾ ਟਰੈਫ਼ਿਕ ਘਨੱਈਆ ਚੌਂਕ ਬਠਿੰਡਾ, ਟੀ-ਪੁਆਇੰਟ ਰਿੰਗ ਰੋਡ ਮਲੋਟ ਰੋਡ ਤੋਂ ਰਿੰਗ ਰੋਡ, ਘਨੱਈਆ ਚੌਂਕ ਤੋਂ ਬਰਨਾਲਾ ਬਾਈਪਾਸ ਰਾਹੀਂ ਜਾਵੇਗਾ | ਇਸੇ ਤਰ੍ਹਾਂ ਚੰਡੀਗੜ੍ਹ ਸਾਈਡ ਤੋਂ ਆਉਣ ਵਾਲਾ ਟਰੈਫ਼ਿਕ ਬੀਬੀਵਾਲਾ ਚੌਂਕ ਬਠਿੰਡਾ ਤੋਂ ਘਨੱਈਆ ਚੌਂਕ ਤੋਂ ਅੱਗੇ ਜਾਵੇਗਾ | ਹੁਕਮ ਅਨੁਸਾਰ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਲੋਂ ਪੱਤਰ ਰਾਹੀਂ ਫੂਡ ਗਰੇਨ ਦੇ ਟਰੱਕਾਂ ਨੂੰ ਸ਼ਹਿਰ ਅੰਦਰ ਦਾਖਲ ਹੋਣ ਲਈ ਛੋਟ ਦੀ ਮੰਗ ਕੀਤੀ ਗਈ ਹੈ | ਇਨ੍ਹਾਂ ਫੂਡ ਗਰੇਨ ਟਰੱਕਾਂ ਨੂੰ ਸ਼ਹਿਰ ਅੰਦਰ ਦਾਖਲ ਹੋਣ ਤੋਂ ਪਹਿਲਾਂ, ਟਰੱਕ ਮਾਲਕਾਂ ਵਲੋਂ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਬਠਿੰਡਾ ਤੋਂ ਸਪੈਸ਼ਲ ਪਾਸ ਜਾਰੀ ਕਰਵਾਏ ਜਾਣਗੇ | ਹੁਕਮ ਅਨੁਸਾਰ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਬਠਿੰਡਾ ਵਲੋਂ ਇਹ ਪਾਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨਾਲ
Ad Position 22
No active advertisement
ਪਿਛਲੀ ਖ਼ਬਰ ਤਾਂਬਾ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਕੌਮ ਦੇ ਨਾਮ ਸੰਦੇਸ਼ ਕੀਤਾ ਜਾਰ...
Ad Position 24