ਬਠਿੰਡਾ, 14 ਅਪ੍ਰੈਲ (ਸ.ਰ.)-ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਬੀਤੇ ਦਿਨ ਪੰਜਾਬ ਵਿਧਾਨ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਪਾਸ ਕੀਤੇ ਬਿੱਲ ਦਾ ਸਵਾਗਤ ਕੀਤਾ ਹੈ ਅਤੇ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਕਦਮ ਨੂੰ ਸ਼ਲਾਘਾਯੋਗ ਦੱਸਿਆ ਹੈ | ਉਨ੍ਹਾਂ ਕਿਹਾ ਯੂਨਾਈਟਿਡ ਅਕਾਲੀ ਦਲ ਦਾ ਮੌਜੂਦਾ ਮਾਨ ਸਰਕਾਰ ਦੀਆਂ ਕਈ ਨੀਤੀਆਂ ਅਤੇ ਕੰਮ ਕਰਨ ਦੇ ਢੰਗ ਨਾਲ ਸਖ਼ਤ ਵਿਰੋਧ ਹੈ¢ ਪਰ ਜੇਕਰ ਸਰਕਾਰ ਵਲੋਂ ਕੋਈ ਚੰਗਾ ਫ਼ੈਸਲਾ ਲਿਆ ਜਾਂਦਾ ਹੈ ਤਾਂ ਉਸ ਦਾ ਸਵਾਗਤ ਕਰਨਾ ਸਾਡਾ ਫ਼ਰਜ਼ ਬਣਦਾ ਹੈ | ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਬਿਨ੍ਹਾਂ ਤੱਥਾਂ ਤੋਂ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਆਪਣੇ ਅਹੁਦਿਆਂ ਦੀ ਜ਼ਿੰਮੇਵਾਰੀ ਨੂੰ ਸਮਝਿਆ ਜਾਵੇ |