14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਭਾਜਪਾ ਆਗੂਆਂ ਵਲੋਂ ਡਾ. ਭੀਮ ਰਾਓ ਅੰਬੇਡਕਰ ਨੂੰ ਭਾਵਭਿੰਨੀ ਸ਼ਰਧਾਂਜਲੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਬਠਿੰਡਾ, 14 ਅਪ੍ਰੈਲ (ਸ.ਰ.): ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਬੀ.ਆਰ. ਅੰਬੇਦਕਰ ਦੀ ਜੈਯੰਤੀ ਮੌਕੇ ਭਾਰਤੀ ਜਨਤਾ ਪਾਰਟੀ ਵਲੋਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ¢ ਇਸ ਸੰਬੰਧੀ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਰੋਜ਼ ਗਾਰਡਨ ਕੋਲ ਸਥਿਤ ਡਾ. ਅੰਬੇਦਕਰ ਦੀ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਚੜ੍ਹਾ ਕੇ ਉਨ੍ਹਾਂ ਨੂੰ ਸਿਜਦਾ ਕੀਤਾ ਗਿਆ¢ ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਸਿੰਗਲਾ ਨੇ ਕਿਹਾ ਕਿ ਡਾ. ਅੰਬੇਦਕਰ ਨੇ ਦੇਸ਼ ਨੂੰ ਇਕ ਮਜ਼ਬੂਤ ਅਤੇ ਲੋਕਤੰਤਰਿਕ ਸੰਵਿਧਾਨ ਦਿੱਤਾ, ਜੋ ਹਰ ਨਾਗਰਿਕ ਨੂੰ ਸਮਾਨ ਅਧਿਕਾਰ ਪ੍ਰਦਾਨ ਕਰਦਾ ਹੈ¢ ਉਨ੍ਹਾਂ ਦੀ ਜ਼ਿੰਦਗੀ ਸੰਘਰਸ਼ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸਮਰਪਿਤ ਰਹੀ, ਜੋ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗੀ¢ਉਨ੍ਹਾਂ ਕਿਹਾ ਕਿ ਭਾਜਪਾ ਡਾ. ਅੰਬੇਦਕਰ ਦੇ ਆਦਰਸ਼ਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ¢ ਸਮਾਗਮ ਵਿਚ ਸਾਰੇ ਵਰਕਰਾਂ ਨੇ ਉਨ੍ਹਾਂ ਦੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਕੀਤਾ¢ ਇਸ ਮੌਕੇ ਭਾਜਪਾ ਦੇ ਕੌਮੀ ਕੌਂਸਲ ਮੈਂਬਰ ਐਡਵੋਕੇਟ ਮੋਹਨ ਲਾਲ ਗਰਗ, ਜਸਵੀਰ ਸਿੰਘ ਮਹਿਰਾਜ ਸੂਬਾ ਜਨਰਲ ਸਕੱਤਰ ਭਾਜਪਾ ਐੱਸ.ਸੀ ਮੋਰਚਾ, ਬੁਲਾਰਾ ਐਡਵੋਕੇਟ ਅਸ਼ੋਕ ਭਾਰਤੀ ਅਤੇ ਜ਼ਿਲ੍ਹਾ ਸਕੱਤਰ ਉਮੇਸ਼ ਸ਼ਰਮਾ ਸਮੇਤ ਜ਼ਿਲ੍ਹੇ ਅਤੇ ਵੱਖ-ਵੱਖ ਮੰਡਲਾਂ ਦੇ ਅਹੁਦੇਦਾਰ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਕਿਸੇ ਸਮੇਂ ਵਾਪਰ ਸਕਦਾ ਵੱਡਾ ਹਾਦਸਾ <br/> ਮਿੰਨੀ ਸਕੱਤਰੇਤ 'ਚ ਖੁੱਲੇ੍ਹ ਨਾਲੇ ਬ... ਅਗਲੀ ਖ਼ਬਰ ਅੱਠਵੀਂ ਦੇ ਨਤੀਜੇ 'ਚ ਪੰਜਾਬ 'ਚੋਂ 5ਵਾਂ ਰੈਂਕ ਹਾਸਲ ਕਰਨ ਵਾਲੇ ਵਿਦਿਆਰਥੀ 'ਗੋਲੂ' ਦਾ ਵਿਸ਼ੇਸ਼ ਸਨਮਾਨ <br/>
Ad Position 24