14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਧਨੌਲਾ, 14 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਿਚਕਾਰ 'ਇੰਟਰ ਹਾਊਸ ਲੋਕ ਗੀਤ' ਅਤੇ 'ਇੰਟਰ ਹਾਊਸ ਸੋਲੋ ਡਾਂਸ' ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬੇਮਿਸਾਲ ਰਹੀ | ਸਮਾਗਮ ਦੀ ਸ਼ੁਰੂਆਤ ਵਿਸਾਖੀ ਦੇ ਇਤਿਹਾਸਕ ਅਤੇ ਸਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦੇ ਕੇ ਕੀਤੀ ਗਈ | ਪੂਰਾ ਸਕੂਲ ਪੰਜਾਬੀ ਵਿਰਸੇ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ | ਲੋਕ ਗੀਤ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਦੇ ਰਿਵਾਇਤੀ ਗੀਤਾਂ ਰਾਹੀਂ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ | ਵਿਦਿਆਰਥੀਆਂ ਦੀਆਂ ਸੁਰੀਲੀਆਂ ਆਵਾਜ਼ਾਂ ਨੇ ਪੰਜਾਬੀ ਸਭਿਆਚਾਰ ਦੀ ਅਮੀਰੀ ਨੂੰ ਬਾਖ਼ੂਬੀ ਪੇਸ਼ ਕੀਤਾ | ਇਕੱਲੇ ਨਾਚ (ਸੋਲੋ ਡਾਂਸ) ਮੁਕਾਬਲੇ ਵਿਚ ਵਿਦਿਆਰਥੀਆਂ ਨੇ ਭੰਗੜੇ ਅਤੇ ਗਿੱਧੇ ਦੀਆਂ ਤਾਲਾਂ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ | ਵਿਦਿਆਰਥੀਆਂ ਦੀ ਫੁਰਤੀ ਅਤੇ ਕਲਾਤਮਕ ਅਦਾਵਾਂ ਦੇਖਣਯੋਗ ਸਨ | ਪਿ੍ੰਸੀਪਲ ਮੈਡਮ ਸਿਮਰਨ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ ਨੇ ਵੀ ਬੱਚਿਆ ਨੂੰ ਵਿਸਾਖੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਪ੍ਰਦਰਸ਼ਨ 'ਆਊਟਸਟੈਂਡਿੰਗ' ਰਿਹਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਫਰਵਾਹੀ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਡਾ: ਭੀਮ ਰਾਓ ਅੰਬੇਡਕਰ ਜੈਅੰਤੀ ਅਤੇ ਵਿਸਾਖੀ ਦਾ ਪਾਵਨ ਦਿਹਾੜਾ ਮਨਾਇਆ
Ad Position 24