14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਭਦੌੜ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਭਦੌੜ, 14 ਅਪ੍ਰੈਲ (ਵਿਨੋਦ ਕਲਸੀ/ਰਜਿੰਦਰ ਬੱਤਾ)-ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ (ਵਿਸਾਖੀ ਵਾਲਾ) ਭਦੌੜ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਹਜ਼ੂਰੀ ਰਾਗੀ ਭਾਈ ਰਮਨਦੀਪ ਸਿੰਘ ਦੀਵਾਨਾ ਦਰਬਾਰ ਸਾਹਿਬ ਸੀ੍ਰ ਅੰਮਿ੍ਤਸਰ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਦੌੜ ਦੇ ਮੈਨੇਜਰ ਭਾਈ ਜਗਦੇਵ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਸਨ | ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਮੇਲੇ ਵਿਚ ਲੋਕਾਂ ਦੇ ਖਾਣ-ਪੀਣ ਅਤੇ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਕਾਰ ਦੀਆਂ ਝੂਲਾ ਕਿਸ਼ਤੀ, ਚੰਡੋਲ ਲੱਗੀਆਂ ਹੋਈਆਂ ਹਨ | ਇਸ ਤੋਂ ਇਲਾਵਾ ਕਸਬੇ ਦੇ ਵੱਖੋ ਵੱਖਰੇ ਕਲੱਬਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਵਿਸਾਖੀ ਵਿਚ ਆਉਣ ਵਾਲੀਆਂ ਸੰਗਤਾਂ ਲਈ ਠੰਢੇ ਮਿੱਠੇ ਪਾਣੀ ਦੀਆਂ ਛਬੀਲਾਂ, ਜਲੇਬੀਆਂ ਦਾ ਲੰਗਰ ਲਗਾਇਆ ਹੋਇਆ ਸੀ | ਇਸ ਮੌਕੇ ਥਾਣਾ ਭਦੌੜ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਆਪਣੀ ਪੂਰੀ ਪੁਲਿਸ ਪਾਰਟੀ ਸਮੇਤ ਟਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਤੇ ਥਾਂ-ਥਾਂ 'ਤੇ ਨਾਕਾਬੰਦੀ ਕੀਤੀ ਹੋਈ ਸੀ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਦੌੜ ਦੇ ਮੈਨੇਜਰ ਭਾਈ ਜਗਦੇਵ ਸਿੰਘ ਸੰਧੂ, ਮੀਰੀ ਪੀਰੀ ਖ਼ਾਲਸਾ ਕਾਲਜ ਦੇ ਪਿੰ੍ਰਸੀਪਲ ਮਲਵਿੰਦਰ ਸਿੰਘ, ਸੁਖਪਾਲ ਸਿੰਘ ਪਾਲੀ, ਮਨਪ੍ਰੀਤ ਸਿੰਘ, ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਮੱਖਣ ਸਿੰਘ, ਜਸਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਜਸਵੀਰ ਸਿੰਘ ਧੰਮੀ, ਉਮਕਾਰ ਸਿੰਘ, ਚਰਨ ਸਿੰਘ ਖੰਨਾ, ਜਗਰਾਜ ਸਿੰਘ ਸੇਵਾਦਾਰ, ਬਲਵੀਰ ਸਿੰਘ ਮਿਸਤਰੀ, ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਧਵਾ ਅÏਰਤ ਜਸਵੀਰ ਕੌਰ ਚੂੰਘਾ ਦੇ ਹੱਕ ਵਿਚ ਡਟੀਆਂ ਕਿਸਾਨ ਅਤੇ ਹੋਰ ਜਥੇਬੰਦੀਆਂ
Ad Position 24