14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਰਕਾਰੀ ਹਾਈ ਸਕੂਲ ਦੋਦੜਾ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਬੁਢਲਾਡਾ, 14 ਅਪ੍ਰੈਲ (ਮਨਚੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਦੋਦੜਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਹੈੱਡਮਾਸਟਰ ਗੁਰਦਾਸ ਸਿੰਘ ਸੇਖੋਂ ਨੇ ਦੱਸਿਆ ਕਿ ਕੁੱਲ 44 ਬੱਚਿਆਂ 'ਚੋਂ ਤਿੰਨ ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਵੱਧ, 18 ਨੇ 80 ਪ੍ਰਤੀਸ਼ਤ ਤੋਂ ਵੱਧ, 12 ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ 7 ਬੱਚਿਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕੀਤੇ ਹਨ | ਵਿਦਿਆਰਥਣ ਜਸਪ੍ਰੀਤ ਕੌਰ ਨੇ 600 'ਚੋਂ 553, ਹੁਸਨਪ੍ਰੀਤ ਕੌਰ 548 ਅਤੇ ਰਮਨਦੀਪ ਕੌਰ ਨੇ 540 ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਜ਼ਿਕਰਯੋਗ ਹੈ ਕਿ ਵਿਦਿਆਰਥਣ ਜਸਪ੍ਰੀਤ ਕੌਰ ਨੇ ਵਿਗਿਆਨ ਵਿਸ਼ੇ 'ਚੋਂ 100 ਫ਼ੀਸਦੀ ਅੰਕ ਹਾਸਲ ਕੀਤੇ ਹਨ | ਸਕੂਲ ਦੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ 'ਚ ਰਜਲਪ੍ਰੀਤ ਕੌਰ, ਸਰਨਪ੍ਰੀਤ ਕੌਰ, ਹੁਸਨਪ੍ਰੀਤ ਕੌਰ, ਖ਼ੁਸ਼ੀ, ਗੁਰਨੂਰ ਕੌਰ, ਖੁਸ਼ਪ੍ਰੀਤ ਕੌਰ, ਨਵਜੋਤ ਕੌਰ, ਮਨਪ੍ਰੀਤ ਕੌਰ, ਸਹਿਜਕੀਰਤ ਸਿੰਘ, ਹਰਨੂਰ ਕੌਰ, ਕੋਮਲਪ੍ਰੀਤ ਕੌਰ, ਮਨਿੰਦਰ ਸਿੰਘ, ਸੰਦੀਪ ਕੌਰ, ਸੁਖਵਿੰਦਰ ਕੌਰ, ਆਲਮ ਖ਼ਾਨ, ਸਿਮਰਜੀਤ ਕੌਰ, ਜਸਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਸ਼ਾਮਿਲ ਹਨ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੀ ਵਿਚਾਰਧਾਰਾ 'ਤੇ ਪਹਿਰਾ ਦੇ ਕੇ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਲੋੜ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬ੍ਰੇਰੀ ਵਿਖੇ ਸੈਮੀਨਾਰ ਕਰਵਾਇਆ
Ad Position 24