16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅੱਖਾਂ ਦਾ 152ਵਾਂ ਮੁਫ਼ਤ ਆਪ੍ਰੇਸ਼ਨ ਤੇ ਚੈੱਕਅੱਪ ਕੈਂਪ 19 ਨੂੰ

Ad Position 21
No active advertisement
ਅਜੀਤ ਡੈਸਕ 17-04-2026
ਰਾਮਪੁਰਾ ਫੂਲ, 16 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ): ਲੋੜਵੰਦ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਪੁਨਰਜੋਤੀ ਆਈ ਡੋਨੇਸਨ ਸੁਸਾਇਟੀ (ਰਜਿ:) ਰਾਮਪੁਰਾ ਫੂਲ ਵਲੋਂ ਸ੍ਰੀ ਮਹੰਤ ਰਾਮ ਨਰਾਇਣ ਗਿਰੀ ਜੀ ਦੇ ਅਸ਼ੀਰਵਾਦ ਸਦਕਾ ਅੱਖਾਂ ਦਾ 152ਵਾਂ ਚੈੱਕਅੱਪ ਅਤੇ ਆਪ੍ਰੇਸ਼ਨ ਕੈਂਪ 19 ਅਪ੍ਰੈਲ ਦਿਨ ਐਤਵਾਰ ਨੂੰ ਪੁਨਰਜੋਤੀ ਆਈ ਹਸਪਤਾਲ ਵਿਖੇ ਸਵੇਰੇ 9:00 ਵਜੇ ਤੋਂ ਲੈ ਕੇ ਦੁਪਹਿਰ 1:00 ਵਜੇ ਤੱਕ ਲਗਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਰਾਕੇਸ਼ ਤਾਇਲ ਨੇ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਸ੍ਰੀ ਮਹੰਤ ਰਾਮ ਨਰਾਇਣ ਗਿਰੀ ਜੀ ਅਤੇ ਪ੍ਰਬੰਧਕਾ ਵਲੋਂ ਜੋਤੀ ਪ੍ਰਚੰਡ ਕਰਕੇ ਕੀਤੀ ਜਾਵੇਗੀ | ਇਸ ਮੌਕੇ ਮਹੰਤ ਸ੍ਰੀ ਰਾਮ ਨਰਾਇਣ ਗਿਰੀ ਜੀ ਆਪਣੇ ਪ੍ਰਵਚਨਾਂ ਰਾਹੀਂ ਲੋਕਾਂ ਨੂੰ ਸਮਾਜ ਸੇਵਾ ਅਤੇ ਚੰਗੇ ਕੰਮਾਂ ਲਈ ਦਾਨ ਦੇਣ ਦਾ ਉਪਦੇਸ਼ ਦੇਣਗੇ | ਇਸ ਮੌਕੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਕਰਕੇ ਲੈੱਜ ਪਾਏ ਜਾਣਗੇ | ਇਸ ਤੋਂ ਇਲਾਵਾ ਪ੍ਰਧਾਨ ਰਾਕੇਸ਼ ਤਾਇਲ ਨੇ ਦੱਸਿਆ ਕਿ ਇਸ ਕੈਂਪ ਵਿਚ ਆਉਣ ਵਾਲੇ ਮਰੀਜ਼ ਆਪਣਾ ਪਹਿਚਾਣ ਪੱਤਰ ਨਾਲ ਜ਼ਰੂਰ ਲੈ ਕੇ ਆਉਣ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਮੇਲਾ ਸੰਪੂਰਨ ਹੋਣ 'ਤੇ ਸਭ ਸੰਗਤਾਂ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਧੰਨਵਾਦ <br/> ਅਗਲੀ ਖ਼ਬਰ ਬਾਬਾ ਫ਼ਤਿਹ ਸਿੰਘ ਵੈੱਲਫਅਰ ਸੁਸਾਇਟੀ ਵਲੋਂ ਨਗਰ ਕੀਰਤਨ ਦਾ ਸਵਾਗਤ
Ad Position 24