ਤਲਵੰਡੀ ਸਾਬੋ, 16 ਅਪ੍ਰੈਲ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਖ਼ਾਲਸਾ ਪੰਥ ਦੇ ਸਾਜਨਾ ਦਿਹਾੜੇ ਵਿਸਾਖੀ ਸਮੇਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੁੰਮ ਹਮਾ ਕੇ ਪੁੱਜੀਆਂ ਸੰਗਤਾਂ, ਪੰਥਕ ਜਥੇਬੰਦੀਆਂ, ਸੇਵਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕਾਂ, ਸਹਿਯੋਗੀਆਂ ਜਥਿਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਿਰਸਵਾਰਥ ਸੇਵਾ ਨਿਭਾਉਣ ਵਾਲੇ ਗੁਰਸਿੱਖਾਂ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਧੰਨਵਾਦ ਕੀਤਾ ਹੈ¢ ਉਨਾਂ ਕਿਹਾ ਕਿ ਮੇਲਾ ਸ਼ਾਂਤੀਪੂਰਨ ਸੰਪੂਰਨ ਹੋਇਆ ਤੇ ਕੋਈ ਵੀ ਅਜਿਹੀ ਘਟਨਾ ਨਹੀਂ ਵਾਪਰੀ ਜਿਸ ਨਾਲ ਕਿਸੇ ਦੇ ਮਨ ਨੂੰ ਠੇਸ ਵੱਜੀ ਹੋਵੇ¢ ਉਨਾਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਤਖਤ ਸਾਹਿਬ ਦੇ ਪ੍ਰਬੰਧਕਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ¢ ਉਨਾਂ ਕਿਹਾ ਕਿ ਬੁੱਢਾ ਦਲ ਦੀ ਅਗਵਾਈ ਵਿਚ ਮਹੱਲੇ ਸਮੇਂ ਵੱਖ-ਵੱਖ ਦਲਾਂ ਦੇ ਮੁਖੀ ਸਾਹਿਬਾਨ ਅਤੇ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਮਹੱਲੇ ਦੀਆਂ ਰÏਣਕਾਂ ਅਤੇ ਮਰਯਾਦਾ ਨੂੰ ਭਲੀਭਾਂਤ ਨਿਭਾਇਆ ਹੈ¢