16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜੱਸ ਬੱਜੋਆਣਾ ਨੂੰ ਕਾਂਗਰਸ ਦਾ ਸਪੈਸ਼ਲ ਇਨਵਾਇਟੀ ਮੈਂਬਰ ਬਣਾਇਆ <br/>

Ad Position 21
No active advertisement
ਅਜੀਤ ਡੈਸਕ 17-04-2026
ਰਾਮਪੁਰਾ ਫੂਲ, 16 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਤੇ ਰਾਮਪੁਰਾ ਫੂਲ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਮਜ਼ਬੂਤ ਦਾਅਵੇਦਾਰ ਵਜੋਂ ਮੰਨੇ ਜਾਂਦੇ ਐਡਵੋਕੇਟ ਜਸਵਿੰਦਰ ਸਿੰਘ ਜੱਸ ਨੂੰ ਪਾਰਟੀ ਹਾਈ ਕਮਾਂਡ ਨੇ ਵੱਡੀ ਜ਼ਿੰਮੇਵਾਰੀ ਸÏਾਪੀ ਹੈ ਇਸ ਤੋਂ ਪਹਿਲਾਂ ਐਡਵੋਕੇਟ ਜਸਵਿੰਦਰ ਸਿੰਘ (ਜੱਸ ਬੱਜੋਆਣਾ) ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਤੇ ਹੁਣ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਦੀਆਂ ਸੇਵਾਵਾਂ ਨਿਭਾਅ ਰਹੇ ਹਨ ਤੇ ਹੁਣ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੇ ਉਨ੍ਹਾਂ ਦੀ ਮਿਹਨਤ ਨੂੰ ਦੇਖਦਿਆਂ ਹੋਇਆਂ ਕਾਂਗਰਸ ਦਾ ਸਪੈਸ਼ਲ ਇਨਵਾਇਟੀ ਮੈਂਬਰ ਬਣਾਇਆ ਹੈ ਜਿਸ ਵਿਚ ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਤੇ ਕੁਝ ਕੁ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ¢ ਇਸ ਦੌਰਾਨ ਐਡਵੋਕੇਟ ਜਸਵਿੰਦਰ ਸਿੰਘ (ਜੱਸ ਬੱਜੋਆਣਾ) ਨੇ ਆਪਣੀ ਇਸ ਨਿਯੁਕਤੀ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕੈਪਟਨ ਸੰਦੀਪ ਸਿੰਘ ਸੰਧੂ, ਕਾਂਗਰਸ ਜ਼ਿਲ•ਾ ਬਠਿੰਡਾ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦਾ ਤਹਿ ਦਿਲੋਂ ਧੰਨਵਾਦ ਕੀਤਾ¢ ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਉਹ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ¢

Ad Position 22
No active advertisement
ਪਿਛਲੀ ਖ਼ਬਰ ਸੰਤ ਕਬੀਰ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਸਾਖੀ ਮੇਲਾ ਸੰਪੂਰਨ ਹੋਣ 'ਤੇ ਸਭ ਸੰਗਤਾਂ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਧੰਨਵਾਦ <br/>
Ad Position 24