16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮੌੜ ਮੰਡੀ, 17 ਅਪ੍ਰੈਲ (ਗੁਰਜੀਤ ਸਿੰਘ ਕਮਾਲੂ): ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੰਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ:24) ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਪੈਨਸ਼ਨਰਜ਼ ਵੈੱਲਫ਼ੇਅਰ ਫੈਡਰੇਸ਼ਨ (ਪਹਿਲਵਾਨ) ਵਲੋਂ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੋਲਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ 10 ਅਪ੍ਰੈਲ ਨੂੰ ਹੈੱਡ ਆਫ਼ਿਸ ਪਟਿਆਲਾ ਦੇ ਗੇਟਾਂ ਦੇ ਘਿਰਾਓ ਉਪਰੰਤ ਬਿਜਲੀ ਮੰਤਰੀ ਦੀ ਪ੍ਰਧਾਨਗੀ ਹੇਠ ਸਾਂਝੇ ਫ਼ਰੰਟ ਨੂੰ 16 ਅਪ੍ਰੈਲ ਦੀ ਮੀਟਿੰਗ ਦਿੱਤੀ ਗਈ ਸੀ | ਕੱਲ• ਮੀਟਿੰਗ ਵਿਚ ਬਿਜਲੀ ਮੰਤਰੀ ਵਲੋਂ ਬੜੀ ਤੇਜ਼ੀ ਨਾਲ ਮਸਲੇ ਵਿਚਾਰਨ ਦੀ ਗੱਲ ਕੀਤੀ ਗਈ ਅਤੇ ਪ੍ਰਾਪਰਟੀ ਦੇ ਮਸਲੇ 'ਤੇ ਬੇਹੱਦ ਤਲਖ਼ੀ ਨਾਲ ਜਵਾਬ ਦਿੱਤਾ, ਜਿਸ ਕਰਕੇ ਜੱਥੇਬੰਦੀ ਵਲੋਂ ਇਸ ਦਾ ਤਿੱਖਾ ਪ੍ਰਤਿਕ੍ਰਮ ਦਿੱਤਾ ਗਿਆ | ਮੀਟਿੰਗ ਬੇਸਿੱਟਾ ਖ਼ਤਮ ਹੋਣ ਉਪਰੰਤ ਆਗੂਆਂ ਨੇ ਬਾਹਰ ਆ ਕੇ ਨਾਅਰੇਬਾਜ਼ੀ ਕੀਤੀ | ਬਿਜਲੀ ਮੰਤਰੀ ਦੇ ਅੜੀਅਲ ਰਵੱਈਏ ਵਿਰੁੱਧ ਅੱਜ ਸਮੂਹ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਾਥੀਆਂ ਦੀਆਂ ਜਥੇਬੰਦੀਆਂ ਦੇ ਸੱਦੇ 'ਤੇ ਮੰਡਲ ਮੌੜ ਦੇ ਦਫ਼ਤਰ ਅੱਗੇ ਬਿਜਲੀ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ | ਸਾਰੇ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਵਰਕ ਟੂ ਰੂਲ ਦਾ ਪ੍ਰੋਗਰਾਮ ਵੀ ਜ਼ੋਰਦਾਰ ਤਰੀਕੇ ਨਾਲ ਲਾਗੂ ਕੀਤਾ ਜਾਵੇ | ਇਸ ਮੌਕੇ ਹਾਜ਼ਰ ਬਲਰਾਜ ਸਿੰਘ ਮੌੜ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ), ਮਨਜਿੰਦਰ ਸ਼ਰਮਾ ਟੀ.ਐੱਸ.ਯੂ.ਸੋਢੀ, ਜਨਕ ਰਾਜ ਟੀ.ਐੱਸ.ਯੂ ਭੰਗਲ, ਇੰਜ਼: ਵਿੱਕੀ ਸਿੰਘ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਮਹੇਸ਼ ਸਿੰਘ ਇੰਪਲਾਈਜ਼ ਫੈਡਰੇਸ਼ਨ (ਫਲਜੀਤ), ਸੁਰਜੀਤ ਸਿੰਘ ਐਮ.ਐਸ.ਯੂ, ਇੰਜ: ਗੁਰਚਰਨ ਸਿੰਘ ਕੌਂਸਲ ਆਫ਼ ਜੂਨੀਅਰ ਇੰਜੀਨੀਅਰ, ਭੋਲਾ ਸਿੰਘ ਸੀ.ਐੱਚ.ਵੀ, ਪੰਕਜ ਕੁਮਾਰ ਪੈਸਕੋ ਆਦਿ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਭਗਤਾ ਭਾਈਕਾ ਵਿਖੇ ਕਣਕ ਦੀ ਫ਼ਸਲ ਅਤੇ ਨਾੜ ਨੂੰ ਅੱਗ ਲੱਗੀ ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਜ਼ਖ਼ਮੀ
Ad Position 24