16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਿਜਲੀ ਮੁਲਾਜ਼ਮਾਂ ਵਲੋਂ ਭੁੱਚੋ ਕਲਾਂ ਗਰਿੱਡ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਭੁੱਚੋ ਮੰਡੀ, 17 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)- ਸਾਂਝੇ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਡਵੀਜ਼ਨ ਰਾਮਪੁਰਾ ਦੇ ਬਿਜਲੀ ਮੁਲਾਜ਼ਮਾਂ ਵਲੋਂ ਪਾਵਰਕਾਮ 66 ਕੇ. ਵੀ. ਗਰਿੱਡ ਭੁੱਚੋ ਕਲਾਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਅਤੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ ਗਿਆ | ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 16 ਅਪ੍ਰੈਲ ਨੂੰ ਬਿਜਲੀ ਮੰਤਰੀ ਪੰਜਾਬ ਸੰਜੀਵ ਅਰੋੜਾ ਨਾਲ ਬੇਸਿੱਟਾ ਰਹੀ ਮੀਟਿੰਗ ਦੇ ਰੋਸ ਵਜੋਂ ਇਹ ਪ੍ਰਦਰਸ਼ਨ ਕੀਤਾ ਗਿਆ ਹੈ | ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਹਠਧਰਮੀ ਰਵੱਈਏ ਦੀ ਜ਼ੋਰਦਾਰ ਨਿੰਦਾ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀ.ਏ.ਦੀਆਂ ਕਿਸ਼ਤਾਂ, ਪੇ-ਸਕੇਲ ਦਾ ਏਰੀਅਰ, ਕੱਚੇ ਕਾਮੇ ਪੱਕੇ ਕਰਨ ਸਬੰਧੀ ਅਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਵਿਚ ਸੋਧ ਕਰਨਾ ਆਦਿ ਹਨ, ਨੂੰ ਸਰਕਾਰ ਤੁਰੰਤ ਮੰਨ ਕੇ ਲਾਗੂ ਕਰੇ | ਇਸ ਮੌਕੇ ਪੈਸਕੋ ਪ੍ਰਧਾਨ ਸੰਦੀਪ ਕੁਮਾਰ, ਸਿਕੰਦਰ ਸਿੰਘ ਪ੍ਰਧਾਨ, ਐਮ.ਐੱਸ.ਯੂ. ਦੇ ਆਗੂ ਗੁਰਜੰਟ ਸਿੰਘ, ਡਵੀਜ਼ਨ ਦੇ ਮੀਤ ਪ੍ਰਧਾਨ ਰਾਜਮਹੇਸ਼ ਸਿੰਘ, ਪਰਮਵੀਰ ਸਿੰਘ, ਟੀ.ਐੱਸ.ਯੂ. ਦੇ ਸਰਕਲ ਆਗੂ ਅੰਗਰੇਜ਼ ਸਿੰਘ ਅਤੇ ਗੁਰਮੀਤ ਸਿੰਘ, ਏ.ਓ.ਜੇ.ਈ. ਦੇ ਪ੍ਰਧਾਨ ਮੇਜਰ ਸਿੰਘ, ਸਰਕਲ ਆਗੂ ਕੁਲਦੀਪ ਕੌਰ, ਸਬ ਡਵੀਜ਼ਨ ਪ੍ਰਧਾਨ ਗੁਰਪ੍ਰੀਤ ਸਿੰਘ, ਸਕੱਤਰ ਦੀਪ ਚੰਦ, ਰਵੀ ਕੁਮਾਰ ਅਤੇ ਡਵੀਜ਼ਨ ਸਕੱਤਰ ਟੀ.ਐੱਸ.ਯੂ. ਰਾਮਪੁਰਾ ਰਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ 51 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰ ਆਏ ਪੁਲਿਸ ਅੜਿੱਕੇ ਅਗਲੀ ਖ਼ਬਰ ਤਿੰਨ ਦਿਨਾਂ ਤੋਂ ਸਾਹ ਲੈ-ਲੈ ਕੇ ਆ ਰਹੀ ਬਿਜਲੀ ਤੋਂ ਅੱਕੇ ਲੋਕਾਂ ਨੇ ਗਰਿੱਡ ਬਾਹਰ ਕੀਤਾ ਰੋਸ ਪ੍ਰਦਰਸ਼ਨ
Ad Position 24