16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

51 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰ ਆਏ ਪੁਲਿਸ ਅੜਿੱਕੇ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗੋਨਿਆਣਾ, 17 ਅਪ੍ਰੈਲ (ਲਛਮਣ ਦਾਸ ਗਰਗ)-ਸਰਕਾਰ ਵਲੋਂ ਸੂਬੇ ਵਿਚ 'ਯੁੱਧ ਨੱਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ 51 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਦਿਲਬਾਗ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਮਹਿਮਾ ਸਰਜਾ ਕੋਲ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਕਰਨ ਦੀ ਆੜ ਵਿਚ ਘੁੰਮ ਰਹੇ ਹਨ | ਜਿਸ ਤਹਿਤ ਪੁਲਿਸ ਨੇ ਉਕਤ ਪਿੰਡ ਕੋਲ ਟਰੈਪ ਲਗਾਕੇ ਜਿਉਂ ਹੀ ਉਥੋਂ ਲੰਘ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੁਲਿਸ ਨੇ ਉਨ੍ਹਾਂ ਕੋਲੋ 51 ਗ੍ਰਾਮ ਚਿੱਟਾ ਬਰਾਮਦ ਕੀਤਾ | ਪੁਲਿਸ ਨੇ ਦੋਨੋਂ ਨਸ਼ਾ ਤਸਕਰਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀਆਨ ਪਿੰਡ ਮਹਿਮਾ ਸਰਜਾ ਵਜੋਂ ਕੀਤੀ ਹੈ | ਪੁਲਿਸ ਨੇ ਮਨਪ੍ਰੀਤ ਸਿੰਘ ਅਤੇ ਗੁਰਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ ਤਿੰਨ ਜ਼ਖਮੀ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਭੁੱਚੋ ਕਲਾਂ ਗਰਿੱਡ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ <br/>
Ad Position 24