16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 14.30 ਗ੍ਰਾਮ ਹੈਰੋਇਨ ਸਮੇਤ ਤਿੰਨ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਬਠਿੰਡਾ, 17 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 14.30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਇਕਬਾਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਵਲੋਂ ਲਾਲ ਸਿੰਘ ਬਸਤੀ ਬਠਿੰਡਾ ਪਾਸੋਂ 2 ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਏ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਹਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਦੋਵੇਂ ਵਾਸੀ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਕੈਨਾਲ ਕਾਲੋਨੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਬੂਟਾ ਸਿੰਘ ਅਨੁਸਾਰ ਥਾਣਾ ਕੈਨਾਲ ਪੁਲਿਸ ਵਲੋਂ ਜਨਤਾ ਨਗਰ ਪਾਸੋਂ ਆਕਾਸ਼ਦੀਪ ਸਿੰਘ ਵਾਸੀ ਬਠਿੰਡਾ ਨੂੰ 4.30 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮਹਿਮਾ ਸਰਜਾ ਵਿਖੇ 'ਬਾਬਾ ਸਾਹਿਬ' ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਰਿਕਾਰਡ ਤੋੜ ਨਤੀਜਾ <br/>
Ad Position 24