16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਹਿਮਾ ਸਰਜਾ ਵਿਖੇ 'ਬਾਬਾ ਸਾਹਿਬ' ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮਹਿਮਾ ਸਰਜਾ, 17 ਅਪ੍ਰੈਲ (ਬਲਦੇਵ ਸੰਧੂ)-ਮਹਿਮਾ ਸਰਜਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਬਾਬਾ ਸਾਹਿਬ' ਨੂੰ ਯਾਦ ਕਰਦਿਆਂ ਉਨ੍ਹਾਂ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ 'ਬਾਬਾ ਸਾਹਿਬ' ਦੇ ਪੈਰੋਕਾਰਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸੰਘਰਸ਼ਾਂ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੇ ਸਮਾਜ ਵਿਚ ਬਰਾਬਰੀ ਅਤੇ ਨਿਆਂ ਦੀ ਲਹਿਰ ਚਲਾਈ | 'ਬਾਬਾ ਸਾਹਿਬ' ਨੇ ਆਪਣੇ ਹੱਕਾਂ ਲਈ ਖੜ੍ਹੇ ਹੋਣ ਅਤੇ ਸਿੱਖਿਆ ਦੀ ਮਹੱਤਤਾ ਨੂੰ ਸਮਝਣ ਦੀ ਪ੍ਰੇਰਣਾ ਦਿੱਤੀ | ਅੱਜ ਦਾ ਦਿਨ ਸਾਨੂੰ ਇਹ ਵੀ ਯਾਦ ਦਿਵਾਉਂਦਾ ਹੈ ਕਿ ਅਸੀਂ ਇਕੱਠੇ ਹੋ ਕੇ ਇਕ ਨਿਆਂਪਿ੍ਯ ਅਤੇ ਸਮਾਨਤਾ ਵਾਲਾ ਸਮਾਜ ਬਣਾਉਣ ਵਿਚ ਆਪਣਾ ਯੋਗਦਾਨ ਪਾਈਏ | ਭਾਰਤ ਦੇ ਨਿਰਮਾਣ ਅਤੇ ਦੇਸ਼ ਦੀ ਆਜ਼ਾਦੀ ਵਿਚ 'ਬਾਬਾ ਸਾਹਿਬ' ਦਾ ਯੋਗਦਾਨ ਮੋਹਰੀ ਰਿਹਾ ਹੈ | ਇਸ ਮੌਕੇ ਲਾਭ ਸਿੰਘ ਟੇਲਰ ਮਾਸਟਰ, ਕੁਲਦੀਪ ਸਿੰਘ ਨਾਹਰ, ਸ਼ੇਰ ਸਿੰਘ, ਬਾਬਾ ਸੁਖਮੰਦਰ ਸਿੰਘ, ਸਿਕੰਦਰ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਜੋਤ ਲਿਖਾਰੀ, ਬਲਰਾਜ ਸਿੰਘ, ਸੁੰਦਰਦੀਪ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੋਟਫੱਤਾ ਵਾਸੀਆਂ ਨੇ ਆਯੂਰਵੈਦਿਕ ਡਾਕਟਰ ਯੋਗੇਸ਼ ਸ਼ਰਮਾ ਨੂੰ ਦਿੱਤੀ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 14.30 ਗ੍ਰਾਮ ਹੈਰੋਇਨ ਸਮੇਤ ਤਿੰਨ ਗਿ੍ਫ਼ਤਾਰ
Ad Position 24