16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲਖਵਿੰਦਰ ਸਿੰਘ ਲੱਖਾ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮਹਿਮਾ ਸਰਜਾ, 17 ਅਪ੍ਰੈਲ (ਬਲਦੇਵ ਸੰਧੂ)- ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦੇ ਸੰਗਠਨਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਲਖਵਿੰਦਰ ਸਿੰਘ ਲੱਖਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨੂੰ ਪਾਰਟੀ ਵਰਗਾਂ ਵਲੋਂ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਲਖਵਿੰਦਰ ਸਿੰਘ ਲੱਖਾ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤੀ ਮਿਲੇਗੀ ਅਤੇ ਸੰਗਠਨਕ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਮਿਲੇਗੀ | ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਲੱਖਾ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ | ਉਹ ਯੂਥ ਕਾਂਗਰਸ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਬਲਾਕ ਸਮਿਤੀ ਗੋਨਿਆਣਾ ਦੇ ਚੇਅਰਮੈਨ ਤੇ ਪ੍ਰਦੇਸ਼ ਸਕੱਤਰ ਅਤੇ ਪੰਜਾਬ ਪ੍ਰਦੇਸ਼ ਦੇ ਡੈਲੀਗੇਟ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ | ਲਖਵਿੰਦਰ ਸਿੰਘ ਲੱਖਾ ਨੇ ਆਪਣੀ ਨਿਯੁਕਤੀ 'ਤੇ ਏਆਈਸੀਸੀ ਦੇ ਪ੍ਰਧਾਨ ਮਲਿਕ ਅਰੁਜਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਆਪਣੇ ਉੱਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਬੂਟਾ ਸਿੰਘ ਚੌਹਾਨ ਦੀ ਵੱਡ ਆਕਾਰੀ ਪੁਸਤਕ ਰਿਲੀਜ਼ <br/>
Ad Position 24