16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਬਠਿੰਡਾ, 17 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਠਿੰਡਾ ਦਾ ਸੂਬਾਈ ਵਫ਼ਦ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸੱਦੇ 'ਤੇ ਕੈਬਨਿਟ ਸਬ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਨੂੰ ਮਿਲਿਆ | ਇਸ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਚੇਅਰਮੈਨ ਐਚ ਐਸ ਰਾਣੂ, ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਅਤੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਬਲਵੀਰ ਸਿੰਘ ਅਤੇ ਸਿਹਤ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਕੁਮਾਰ ਰਾਹੁਲ ਅਤੇ ਸਪੈਸ਼ਲ ਸਕੱਤਰ ਫਾਈਨਾਂਸ ਅਜੈ ਅਰੋੜਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਬਲਾਕ ਪ੍ਰਧਾਨ ਡਾਕਟਰ ਜਗਸੀਰ ਸ਼ਰਮਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਆਪਣਾ ਮੰਗ ਪੱਤਰ ਅਤੇ ਲੋੜੀਂਦੇ ਹਵਾਲਾ ਦਸਤਾਵੇਜ਼ਾਂ ਦੀ ਫਾਈਲ ਸਰਕਾਰ ਅੱਗੇ ਪੇਸ਼ ਕਰਦਿਆਂ ਮੰਗ ਕੀਤੀ ਕਿ ਸਰਕਾਰ ਕੋਈ ਸੰਖੇਪ ਬਿ੍ਜ ਕੋਰਸ ਕਰਵਾ ਕੇ ਮੁੱਢਲੀਆਂ ਸਿਹਤ ਸੇਵਾਵਾਂ ਲਈ ਹੈਲਥ ਕੇਅਰ ਪੋ੍ਰਵਾਈਡਰ ਵਜੋਂ ਅਧਿਕਾਰਤ ਕਰਨ ਦੀ ਖੇਚਲ ਕਰੇ, ਤਾਂ ਜੋ ਇਸ ਕਿੱਤੇ ਨਾਲ ਜੁੜੇ ਲੱਖਾਂ ਲੋਕਾਂ ਦਾ ਸਵੈਰੋਜ਼ਗਾਰ ਬਚ ਸਕੇ ਅਤੇ ਲੱਖਾਂ ਪਰਿਵਾਰਕ ਮੈਂਬਰਾਂ ਦਾ ਉਜਾੜਾ ਅਤੇ ਸੇਵਾਵਾਂ ਲੈਣ ਵਾਲੇ ਲੱਖਾਂ ਲੋਕਾਂ ਨੂੰ ਮਿਲ ਰਹੀਆਂ ਸਸਤੀਆਂ ਸੇਵਾਵਾਂ ਵੀ ਜਾਰੀ ਰਹਿ ਸਕਣ, ਸਬ ਕਮੇਟੀ ਅੱਗੇ ਪੇਸ਼ ਕੀਤੇ ਦਸਤਾਵੇਜ਼ਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਵਲੋਂ ਇਸ ਸਬੰਧੀ ਹੁੰਗਾਰਾ ਭਰਦਿਆਂ ਜਲਦੀ ਹੀ ਇਹ ਕੋਰਸ ਸ਼ੁਰੂ ਕਰਨ ਦੀ ਯੋਜਨਾ ਨੂੰ ਪੂਰਾ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਤਾਂ ਜੋ ਪੰਜਾਬ 'ਚ ਸੇਵਾਵਾਂ ਨਿਭਾ ਰਹੇ ਡੇਢ ਲੱਖ ਹੈਲਥ ਕੇਅਰ ਪੋ੍ਰਵਾਈਡਰਾਂ ਦੇ ਰੁਜ਼ਗਾਰ ਨੂੰ ਕੋਈ ਆਂਚ ਨਾ ਆਵੇ ਅਤੇ ਉਨ੍ਹਾਂ ਦਾ ਮਾਨ ਸਨਮਾਨ ਵੀ ਬਰਕਰਾਰ ਰਹਿ ਸਕੇ | ਡਾਕਟਰ ਜਗਸੀਰ ਸ਼ਰਮਾ ਨੇ ਕਿਹਾ ਕਿ ਪਿਛਲੇ ਦਿਨੀਂ ਐਸੋਸੀਏਸ਼ਨ ਦੇ ਵੱਡੀ ਗਿਣਤੀ ਆਗੂਆਂ ਅਤੇ ਵਰਕਰਾਂ ਵਲੋਂ ਸੰਗਰੂਰ ਵਿਖੇ ਇਕ ਇਤਿਹਾਸਕ ਰੈਲੀ ਕੀਤੀ ਗਈ ਸੀ | ਜਿਸ ਦੌਰਾਨ ਪ੍ਰਸ਼ਾਸਨ ਵਲੋਂ 16 ਅਪ੍ਰੈਲ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਨਿਰਧਾਰਿਤ ਕੀਤੀ ਗਈ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਲੱਖਾਂ ਦੀ ਗਿਣਤੀ 'ਚ ਇਸ ਕਿੱਤੇ ਨਾਲ ਜੁੜੇ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਪ੍ਰਾਇਮਰੀ ਹੈਲਥ ਕੇਅਰ ਪ੍ਰੋਵਾਈਡਰਾਂ ਨੂੰ ਸ਼ਾਰਟ ਟਰਮ ਟ੍ਰੇਨਿੰਗ ਦੇ ਕੇ ਸਿਹਤ ਸੇਵਾਵਾਂ ਦੇ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਨੂੰ ਬਾਦਸਤੂਰ ਜਾਰੀ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੰਸਥਾ ਨੇ ਦੋ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਅਗਲੀ ਖ਼ਬਰ ਲਖਵਿੰਦਰ ਸਿੰਘ ਲੱਖਾ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>
Ad Position 24