16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਧਾਇਕ ਅਮਿਤ ਰਤਨ ਨੇ ਕੋਟਫੱਤਾ ਅਨਾਜ ਮੰਡੀ 'ਚ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਕੋਟਫੱਤਾ, 17 ਅਪ੍ਰੈਲ (ਰਣਜੀਤ ਸਿੰਘ ਬੁੱਟਰ): ਬਠਿੰਡਾ ਦਿਹਾਤੀ ਹਲਕੇ ਵਿਚ ਪੈਂਦੀ ਅਨਾਜ ਮੰਡੀ ਕੋਟਫੱਤਾ ਵਿਖੇ ਕਣਕ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਜਾਇਜ਼ਾ ਹਲਕਾ ਵਿਧਾਇਕ ਇੰਜੀ: ਅਮਿਤ ਰਤਨ ਵਲੋਂ ਲਿਆ ਗਿਆ | ਇਸ ਦੌਰਾਨ ਕਿਸਾਨਾਂ ਲਈ ਕੀਤੀਆਂ ਗਈਆਂ ਸਹੂਲਤਾਂ, ਫ਼ਸਲ ਦੀ ਤੋਲ ਪ੍ਰਕਿਰਿਆ, ਭੁਗਤਾਨ ਪ੍ਰਬੰਧ ਅਤੇ ਹੋਰ ਲਾਜ਼ਮੀ ਇੰਤਜ਼ਾਮਾਂ ਦੀ ਜਾਂਚ ਕੀਤੀ ਗਈ | ਇਸ ਦੇ ਨਾਲ ਹੀ ਕਣਕ ਦੀ ਲਿਫ਼ਟਿੰਗ ਵੀ ਤੁਰੰਤ ਸ਼ੁਰੂ ਕਰਵਾਈ ਗਈ | ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮਿਤ ਰਤਨ ਨੇ ਕਿ ਇਸ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਕੀਤੇ ਹਰ ਵਾਅਦੇ 'ਤੇ ਖਰੀ ਉਤਰ ਰਹੀ ਹੈ, ਜਿਸ ਤਹਿਤ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਆੜ੍ਹਤੀਏ ਐਸੋਸੀਏਸ਼ਨ ਦੇ ਪ੍ਰਧਾਨ ਵਿੱਕੀ ਗਰਗ, ਸੁਖਮੰਦਰ ਖਾਨ, ਸੁਖਜਿੰਦਰ ਢਿੱਲੋਂ, ਕਿਸਾਨ ਆਗੂ ਕਾਕਾ ਸਿੰਘ ਤੇ ਮਹਿੰਦਰ ਸਿੰਘ ਢਿੱਲੋਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਮੌਕੇ ਸਰਕਾਰੀ ਹਸਪਤਾਲ ਵਿਖੇ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਲਿਆ ਕਣਕ ਦੀ ਖ਼ਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ <br/>
Ad Position 24