16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬੀਕੇਯੂ ਏਕਤਾ ਡਕੌਂਦਾ ਧਨੇਰ ਵਲੋਂ ਡੀ.ਸੀ. ਬਠਿੰਡਾ ਨੂੰ ਮੰਗ-ਪੱਤਰ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਬਠਿੰਡਾ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਣਕ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਵਫ਼ਦ ਨੇ ਅੱਜ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ-ਪੱਤਰ ਸੌਂਪਿਆ | ਇਸ ਉਪਰੰਤ ਜਥੇਬੰਦੀ ਦੇ ਜ਼ਿਲ੍ਹਾ ਆਗੂ ਅਮਰਜੀਤ ਹਨੀ ਨੇ ਦੱਸਿਆ ਕਿ ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਰੋਕੀ ਹੋਈ ਹੈ, ਜਿਸ ਕਾਰਨ ਮੰਡੀਆਂ ਵਿਚ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਕਰਕੇ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਮੰਡੀਆਂ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਪਣੀ ਕਣਕ ਲੈ ਕੇ ਪਹੁੰਚ ਚੁੱਕੇ ਹਨ, ਪਰ ਖ਼ਰੀਦ ਬੰਦ ਹੋਣ ਕਾਰਨ ਉਨ੍ਹਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਤੁਰੰਤ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾਵੇ | ਡੀ.ਸੀ. ਸਾਹਿਬ ਵਲੋਂ ਯੂਨੀਅਨ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦੀ ਹੀ ਸਰਕਾਰੀ ਖ਼ਰੀਦ ਮੁੜ ਸ਼ੁਰੂ ਕਰਵਾਈ ਜਾਵੇਗੀ | ਇਸ ਮੌਕੇ ਹਰਵਿੰਦਰ ਸਿੰਘ ਕੋਟਲੀ ਨੇ ਕੇਂਦਰ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਰਾਜਸਥਾਨ ਅਤੇ ਹਰਿਆਣਾ ਵਿਚ ਮੀਂਹ ਨਾਲ ਪ੍ਰਭਾਵਿਤ ਦਾਣਿਆਂ ਨੂੰ ਛੋਟ ਦਿੱਤੀ ਗਈ ਹੈ, ਪਰ ਪੰਜਾਬ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੌਲੀ-ਹੌਲੀ ਸਰਕਾਰੀ ਖ਼ਰੀਦ ਤੋਂ ਪਿੱਛੇ ਹਟ ਰਹੀ ਹੈ ਅਤੇ ਐਫਸੀਆਈ ਵਲੋਂ ਪਹਿਲਾਂ ਹੀ ਸਥਿਤੀ ਬਾਰੇ ਰਿਪੋਰਟ ਨਹੀਂ ਭੇਜੀ ਗਈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਨੂੰ ਵੀ ਹਰਿਆਣਾ ਦੀ ਤਰ੍ਹਾਂ ਛੋਟ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਕਮੇਟੀ ਬਣਾਉਣਾ ਸਿਰਫ਼ ਖਾਨਾਪੂਰਤੀ ਹੈ, ਜਦਕਿ ਮੰਡੀਆਂ ਵਿਚ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ | ਬੀਕੇਯੂ ਏਕਤਾ ਡਕੌਂਦਾ ਧਨੇਰ ਸੂਬਾ ਕਮੇਟੀ ਵਲੋਂ ਐਲਾਨ ਕੀਤਾ ਗਿਆ ਕਿ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿਚ ਰੇਲ ਚੱਕਾ ਜਾਮ ਕੀਤਾ ਜਾਵੇਗਾ | ਉਨ੍ਹਾਂ ਸਮੂਹ ਕਿਸਾਨ ਭਰਾਵਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਪੈੱ੍ਰਸ ਸਕੱਤਰ ਗੁਰਦੀਪ ਸਿੰਘ ਨਾਥਪੁਰਾ, ਨਥਾਣਾ ਬਲਾਕ ਦੇ ਪ੍ਰਧਾਨ ਪਾਲਾ ਸਿੰਘ ਸੇਮਾ, ਗੁਰਤੇਜ ਸਿੰਘ ਸੇਮਾ, ਕਸ਼ਮੀਰਾ ਸਿੰਘ ਭੁੱਚੋ ਖ਼ੁਰਦ, ਸੁਖਮੰਦਰ ਸਿੰਘ, ਲਾਭ ਸਿੰਘ, ਬੰਤ ਸਿੰਘ ਗੋਬਿੰਦਪੁਰਾ, ਨਰ ਸਿੰਘ, ਜੈਲਾ ਸਿੰਘ ਚਹਿਲ, ਰਾਜੂ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਦੇਵ ਸਿੰਘ ਭੁੱਚੋ ਕਲਾਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਅਗਲੀ ਖ਼ਬਰ ਵਿਸਾਖੀ ਮੌਕੇ ਸਰਕਾਰੀ ਹਸਪਤਾਲ ਵਿਖੇ ਖ਼ੂਨਦਾਨ ਕੈਂਪ <br/>
Ad Position 24