ਭਗਤਾ ਭਾਈਕਾ, 17 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਈ.ਸੀ.ਏ ਵਿਭਾਗ ਵਲੋਂ ਗੁਰਮਤਿ ਵਿਚਾਰ ਕੇਂਦਰ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਿ੍ੰਸੀਪਲ ਡਾ ਸਤਿੰਦਰ ਕÏਰ ਮਾਨ ਦੀ ਅਗਵਾਈ ਹੇਠ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ¢ ਈ.ਸੀ.ਏ ਵਿਭਾਗ ਇੰਚਾਰਜ ਡਾ.ਸਿਮਰਜੀਤ ਕÏਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮÏਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਸਕੂਲਾਂ/ਕਾਲਜਾਂ ਵਲੋਂ ਧਾਰਮਿਕ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ¢ ਇਸ ਦÏਰਾਨ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਕਵਿਤਾਵਾਂ, ਕਵੀਸ਼ਰੀਆਂ, ਵਾਰਾਂ ਅਤੇ ਗੱਤਕੇ ਦੀ ਪੇਸ਼ਕਾਰੀ ਕੀਤੀ ਗਈ¢ ਇਸ ਮÏਕੇ ਖ਼ਾਲਸਾ ਕਾਲਜ ਦੀ ਬੀ.ਕਾਮ ਭਾਗ ਦੂਜਾ ਦੀ ਵਿਦਿਆਰਥਣ ਖੁਸ਼ਪ੍ਰੀਤ ਕÏਰ ਨੇ ਹਰੀ ਸਿੰਘ ਜਾਚਕ ਦੀ ਕਵਿਤਾ 'ਦਸਮੇਸ਼ ਪਿਤਾ ਦਾ ਐਲਾਨ' ਦੀ ਪੇਸ਼ਕਾਰੀ ਕੀਤੀ¢ ਕਾਲਜ ਪਿ੍ੰਸੀਪਲ ਡਾ. ਸਤਿੰਦਰ ਕÏਰ ਮਾਨ ਨੇ ਇਸ ਸਮਾਗਮ ਦੀ ਸਫਲਤਾ ਲਈ ਸਕੱਤਰ ਵਿੱਦਿਆ ਸ.ਸੁਖਮਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਜੋ ਅਜੋਕੀ ਪੀੜ੍ਹੀ ਆਪਣੇ ਮੂਲ ਨਾਲ ਜੋੜਨ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ¢ ਜਿਸ ਦੀ ਬਦÏਲਤ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਮਤਿ ਵਿਚਾਰਧਾਰਾ ਅਤੇ ਖ਼ਾਲਸਾ ਪੰਥ ਦੀ ਮਹਾਨ ਵਿਰਾਸਤ ਨਾਲ ਜੁੜਨ ਦਾ ਸੁਨਹਿਰੀ ਮÏਕਾ ਮਿਲਦਾ ਹੈ¢ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਕੀਤੇ ਗਏ ਇਹ ਉਪਰਾਲੇ ਗਿਆਨ ਵਧਾਉਣ ਅਤੇ ਨÏਜਵਾਨ ਪੀੜ੍ਹੀ ਨੂੰ ਆਪਣੀਆਂ ਜੜਾਂ ਨਾਲ ਜੋੜਨ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ¢ ਇਸ ਦੌਰਾਨ ਪ੍ਰੋਫੈਸਰ ਜਸਬੀਰ ਕÏਰ(ਈ.ਸੀ.ਏ.ਵਿਭਾਗ) ਅਤੇ ਪ੍ਰੋਫੈਸਰ ਅੰਮਿ੍ਤਪਾਲ ਸਿੰਘ (ਈ.ਸੀ.ਏ ਵਿਭਾਗ) ਅਤੇ ਅਰਸ਼ਦੀਪ ਸਿੰਘ (ਧਾਰਮਿਕ ਅਧਿਆਪਕ) ਦਾ ਵਿਸ਼ੇਸ਼ ਸਹਿਯੋਗ ਰਿਹਾ ਅਤੇ ਕਾਲਜ ਦੇ ਲਗਭਗ 42 ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ¢