16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ ਸੂਬਾ ਭਰ ਦੇ ਟੋਲ ਪਲਾਜ਼ਿਆਂ ਨੂੰ ਤਿੰਨ-ਘੰਟਿਆਂ ਲਈ ਟੋਲ ਕੀਤਾ ਮੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗੋਨਿਆਣਾ, 17 ਅਪ੍ਰੈਲ (ਲਛਮਣ ਦਾਸ ਗਰਗ)-ਅੱਜ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ ਤਿੱਖਾ ਵਿਰੋਧ ਜਿਤਾਉਂਦੇ ਹੋਏ ਸੂਬਾ ਭਰ ਦੇ ਟੋਲ ਪਲਾਜ਼ਿਆਂ ਨੂੰ ਤਿੰਨ-ਘੰਟਿਆਂ ਲਈ ਟੋਲ ਮੁਕਤ ਕੀਤਾ ਗਿਆ | ਜਿਸ ਤਹਿਤ ਯੂਨੀਅਨ ਵਲੋਂ ਜਾਮ ਨਗਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਜੀਦਾ ਦੇ ਟੋਲ ਪਲਾਜੇਂ 'ਤੇ ਵੀ ਰੋਸ ਜਤਾਇਆ ਗਿਆ | ਇਸ ਮੌਕੇ ਯੂਨੀਅਨ ਦੇ ਆਗੂ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਲਾਗੂ ਕੀਤੀ ਗਈ ਇਹ ਨੀਤੀ ਜ਼ਮੀਨੀ ਹਕੀਕਤਾਂ ਨਾਲ ਮੇਲ ਨਹੀਂ ਖਾਂਦੀ ਅਤੇ ਇਸ ਨਾਲ ਆਮ ਜਨਤਾ ਅਤੇ ਟੋਲ ਕਰਮਚਾਰੀਆਂ ਨੂੰ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਯੂਨੀਅਨ ਅਨੁਸਾਰ ਦੇਸ਼ ਦੇ ਵੱਡੇ ਹਿੱਸੇ ਦੇ ਲੋਕ ਅਜੇ ਵੀ ਕੈਸ਼ 'ਤੇ ਨਿਰਭਰ ਹਨ ਇਹ ਕਿ ਬਹੁਤ ਸਾਰੇ ਲੋਕ ਯੂ. ਪੀ. ਆਈ., ਨੈੱਟ ਬੈਂਕਿੰਗ ਅਤੇ ਗੂਗਲ ਪੈ, ਵਰਗੀਆਂ ਡਿਜੀਟਲ ਸਹੂਲਤਾਂ ਦਾ ਇਸਤੇਮਾਲ ਨਹੀਂ ਕਰਦੇ | ਯੂਨੀਅਨ ਆਗੂ ਨੇ ਇਹ ਵੀ ਦੱਸਿਆ ਕਿ ਕੈਸ਼ ਬੰਦ ਹੋਣ ਨਾਲ ਟੋਲ ਕਰਮਚਾਰੀਆਂ ਅਤੇ ਵਾਹਨ ਚਾਲਕਾਂ ਵਿਚਕਾਰ ਝਗੜਿਆਂ ਵਿਚ ਵਾਧਾ ਹੋਇਆ ਹੈ, ਜਿਸ ਨਾਲ ਕਰਮਚਾਰੀਆਂ ਦੀ ਸੁਰੱਖਿਆ ਖ਼ਤਰੇ ਵਿਚ ਪੈ ਗਈ ਹੈ, ਲੋਕਾਂ ਵਲੋਂ ਵੀ ਇਸ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਦੇਸ਼ ਦੀ ਆਪਣੀ ਕਰੰਸੀ ਨੂੰ ਸਵੀਕਾਰ ਨਾ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ | ਇਸ ਦੌਰਾਨ ਯੂਨੀਅਨ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿੱਚ ਕੈਸ਼ਲੈਸ ਟੋਲ ਪ੍ਰਣਾਲੀ ਨੂੰ ਤੁਰੰਤ ਰੱਦ ਕੀਤਾ ਜਾਵੇ | ਟੋਲ ਪਲਾਜ਼ਿਆਂ 'ਤੇ ਕੈਸ਼ ਅਤੇ ਡਿਜੀਟਲ ਦੋਵਾਂ ਭੁਗਤਾਨ ਦੀ ਸਹੂਲਤ ਲਾਜ਼ਮੀ ਕੀਤੀ ਜਾਵੇ | ਟੋਲ ਕਰਮਚਾਰੀਆਂ ਦੀ ਸੁਰੱਖਿਆ ਲਈ ਪੁਲਿਸ ਸਹਾਇਤਾ ਅਤੇ ਪੱਕੇ ਪ੍ਰਬੰਧ ਕੀਤੇ ਜਾਣ | ਇਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਲੋਕਾਂ ਅਤੇ ਕਿਸਾਨ, ਮਜ਼ਦੂਰ ਭਰਾਤਰੀ, ਅਤੇ ਲੋਕ ਇਨਸਾਫ਼ ਜਥੇਬੰਦੀਆਂ ਵਲੋਂ ਭਰਪੂਰ ਸਹਿਯੋਗ ਮਿਲਿਆ | ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਸਰਕਾਰ ਵਲੋਂ ਕੈਸ਼ਲੈਸ ਪ੍ਰਣਾਲੀ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਆਉਣ ਵਾਲੇ ਸਮੇਂ ਵਿਚ ਟੋਲ ਪਲਾਜ਼ਿਆਂ ਨੂੰ ਅਣਮਿਥੇ ਸਮੇਂ ਲਈ ਫ੍ਰੀ ਕੀਤਾ ਜਾਵੇਗਾ, ਯੂਨੀਅਨ ਨੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਤੋਂ ਮੰਗ ਕੀਤੀ ਹੈ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਲਦ ਤੋਂ ਜਲਦ ਇਸ ਨੀਤੀ ਨੂੰ ਵਾਪਸ ਲਿਆ ਜਾਵੇ | ਇਸ ਮੌਕੇ ਕਿਸਾਨ
Ad Position 22
No active advertisement
ਪਿਛਲੀ ਖ਼ਬਰ ਕੈਸ਼ਲੈੱਸ ਟੋਲ ਪ੍ਰਣਾਲੀ ਖ਼ਿਲਾਫ਼ ਤਿੱਖਾ ਵਿਰੋਧ, ਲਹਿਰਾ ਬੇਗਾ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਮੁਫ਼ਤ ਅਗਲੀ ਖ਼ਬਰ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ <br/>
Ad Position 24