ਬਠਿੰਡਾ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਜ਼ਿਲ੍ਹੇ ਵਿਚ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਕੀਤੀ ਜਾਵੇਗੀ¢ ਇਸ ਸਬੰਧੀ ਅੱਜ ਇੱਥੇ ਹੋਈ ਅਧਿਕਾਰੀਆਂ ਦੀ ਬੈਠਕ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਸਟਾਫ਼ ਨੂੰ ਟਰੇਨਿੰਗ ਦਿੱਤੀ ਜਾਵੇ¢ ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿਚ ਹਰ 100 ਮਹਿਲਾਵਾਂ ਲਈ ਇਕ 'ਸਖੀ ਸਹੇਲੀ' ਨਿਯੁਕਤ ਕੀਤੀ ਜਾਵੇਗੀ¢ ਇਹ ਸਖੀ ਸਹੇਲੀਆਂ ਰਜਿਸਟ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ¢ਇਸ ਯੋਜਨਾ ਹੇਠ ਯੋਗ ਮਹਿਲਾਵਾਂ ਨੂੰ ਜੁਲਾਈ ਮਹੀਨੇ ਤੋਂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ¢ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਦਿੱਤੇ ਜਾਣਗੇ¢ ਇਸ ਮÏਕੇ ਏ.ਡੀ.ਸੀ. (ਜ) ਮੈਡਮ ਕੰਚਨ, ਐਸ.ਡੀ.ਐਮ. ਬਠਿੰਡਾ ਬਲਕਰਨ ਸਿੰਘ, ਐਸ.ਡੀ.ਐਮ. ਰਾਮਪੁਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਤਲਵੰਡੀ ਸਾਬੋ ਸ੍ਰੀ ਰਾਜੇਸ਼ ਕੁਮਾਰ ਸ਼ਰਮਾ, ਡੀਡੀਪੀਓ ਅਭਿਨਵ ਗੋਇਲ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮÏਜੂਦ ਸਨ |