26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਿਹਤ ਵਿਭਾਗ ਨੇ ਵਿਸਾਖੀ ਨੂੰ ਸਮਰਪਿਤ ਅੱਖਾਂ ਦਾ ਜਾਂਚ ਕੈਂਪ ਲਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਤਲਵੰਡੀ ਸਾਬੋ, 18 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸਿਹਤ ਵਿਭਾਗ ਵਲੋਂ ਵਿਸਾਖੀ ਨੂੰ ਸਮਰਪਿਤ ਤਿੰਨ ਰੋਜ਼ਾ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ | ਪ੍ਰਬੰਧਕਾਂ ਦੱਸਿਆ ਕਿ ਕੈਂਪ ਦੌਰਾਨ ਲਗਭਗ 2500 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਤਜਰਬੇਕਾਰ ਓਫਥੈਲਮਿਕ ਸਰਜਨਜ਼ ਵਲੋਂ ਕੀਤੀ ਗਈ | ਇਸ ਦੇ ਨਾਲ ਹੀ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਦੇਣ ਦੇ ਨਾਲ-ਨਾਲ ਕੁੱਲ 1120 ਐਨਕਾਂ ਵੀ ਮੁਫ਼ਤ ਵੰਡੀਆਂ ਗਈਆਂ | ਕੈਂਪ ਦੀ ਸਫਲਤਾ ਵਿਚ ਡਾ: ਨਿਰਨਹਾਈ ਸਿੰਘ, ਡਾ: ਹਰਲੀਨ ਕੌਰ, ਡਾ: ਵੀਨੂ, ਡਾ: ਪਲਵੀ ਮੈਨਨ, ਡਾ: ਸ਼ਵੇਤਾ ਅਤੇ ਡਾ: ਡਿੰਪੀ ਕੱਕੜ ਦਾ ਮਹੱਤਵਪੂਰਨ ਯੋਗਦਾਨ ਰਿਹਾ | ਇਸ ਮੌਕੇ 'ਤੇ ਓਫਥੈਲਮਿਕ ਅਫ਼ਸਰ ਮੋਨਿਕਾ ਬੇਦੀ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਰਾਹੁਲ ਪਠਾਰੀਆ, ਜਾਊਾਟੀ ਵਿਜ, ਰੂਪਾਲੀ ਅਤੇ ਕਿ੍ਸ਼ਨਾ ਦੇਵੀ ਨੇ ਵੀ ਕੈਂਪ ਦੇ ਸੁਚਾਰੂ ਪ੍ਰਬੰਧ ਵਿਚ ਆਪਣਾ ਯੋਗਦਾਨ ਦਿੱਤਾ | ਐਸ. ਐਮ. ਓ. ਡਾ: ਰਵੀਕਾਂਤ ਗੁਪਤਾ ਨੇ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ | ਇਸ ਦੇ ਨਾਲ ਹੀ ਵਿਭਾਗ ਦੇ ਮੀਡੀਆ ਵਿੰਗ ਵਲੋਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ | ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਕੌਸ਼ਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ: ਰਵੀ ਕਾਂਤ ਦੀ ਅਗਵਾਈ ਹੇਠ ਲਗਾਈ ਗਈ ਇਸ ਪ੍ਰਦਰਸ਼ਨੀ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਵਨ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਕੇਵਲ ਸਿੰਘ, ਬਲਾਕ ਐਜੂਕੇਟਰ ਗੁਰਸਿਮਰਤ ਕੌਰ, ਮਾਲਵਿੰਦਰ ਸਿੰਘ, ਗਗਨਦੀਪ ਸਿੰਘ ਭੁੱਲਰ, ਮਨਜੀਤ ਸਿੰਘ, ਸੋਹਨਦੀਪ ਸਿੰਘ, ਮਹੇਸ਼ ਸ਼ਰਮਾ ਅਤੇ ਸਾਹਿਲ ਪੁਰੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਡੀ. ਪ੍ਰੋਫੈਸ਼ਨਲ ਕਾਲਜ ਦਾ ਬੀ.ਏ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਬੀ.ਆਰ.ਸੀ.ਕਾਨਵੈਂਟ ਸਕੂਲ ਸਮਾਧ ਭਾਈ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24