26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਐੱਸ.ਐੱਸ.ਡੀ. ਪ੍ਰੋਫੈਸ਼ਨਲ ਕਾਲਜ ਦਾ ਬੀ.ਏ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 19-04-2026
ਗੋਨਿਆਣਾ, 18 ਅਪ੍ਰੈਲ (ਲਛਮਣ ਦਾਸ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਹਾਲ ਹੀ ਵਿਚ ਐਲਾਨੇ ਗਏ ਬੀ. ਏ. ਭਾਗ ਪਹਿਲਾ (ਦੂਜਾ ਸਮੈਸਟਰ) ਦੇ ਨਤੀਜਿਆਂ ਵਿਚ ਐੱਸ.ਐੱਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਬੀ. ਏ. ਭਾਗ ਪਹਿਲਾ ਦੀ ਵਿਦਿਆਰਥਣ ਰਮਨਦੀਪ ਕੌਰ ਨੇ 70 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕਮਲਦੀਪ ਕੌਰ ਨੇ 69 ਫੀਸਦੀ ਅੰਕ ਹਾਸਿਲ ਕਰਕੇ ਦੂਜਾ, ਨਵਨੀਤ ਸਿੰਘ ਅਤੇ ਕੋਮਲਪ੍ਰੀਤ ਕੌਰ ਨੇ 66 ਫੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਮੈਨੇਜਮੈਂਟ ਦੇ ਪ੍ਰਧਾਨ ਇੰਜ: ਭੂਸ਼ਣ ਕੁਮਾਰ ਜਿੰਦਲ, ਸਕੱਤਰ ਪਰਦੀਪ ਮੰਗਲਾ ਅਤੇ ਕਾਲਜ ਦੇ ਉਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਹੋਣਹਾਰ ਵਿਦਿਆਰਥੀਆਂ ਨੂੰ ਅਤੇ ਆਰਟਸ ਵਿਭਾਗ ਦੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਅਜਿਹੇ ਚੰਗੇ ਨਤੀਜਿਆਂ ਦੀ ਆਸ ਪ੍ਰਗਟਾਈ ਅਤੇ ਉਨ੍ਹਾਂ ਨੂੰ ਅਗਲੇਰੀਆਂ ਪ੍ਰੀਖਿਆਵਾਂ ਵਿਚ ਇਸ ਤੋਂ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਵਿਸਾਖੀ ਨੂੰ ਸਮਰਪਿਤ ਅੱਖਾਂ ਦਾ ਜਾਂਚ ਕੈਂਪ ਲਾਇਆ <br/>
Ad Position 24