ਲਹਿਰਾ ਮੁਹੱਬਤ, 21 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਕਾਂਗਰਸ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਦੇ ਨਗਰ ਲਹਿਰਾ ਮੁਹੱਬਤ ਤੋਂ ਕਾਂਗਰਸ ਦੇ ਯੂਥ ਸਰਗਰਮ ਆਗੂ ਕੁਲਵਿੰਦਰ ਸਿੰਘ ਕਿੰਦੀ ਨੂੰ ਉਨ੍ਹਾਂ ਦੀਆਂ ਪਾਰਟੀ ਵਿਚ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਕਮੇਟੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ (ਦਿਹਾਤੀ) ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਨਵ-ਨਿਯੁਕਤ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਕਿੰਦੀ ਨੇ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ ਹਲਕਾ ਭੁੱਚੋ ਦਾ ਧੰਨਵਾਦ ਕਰਦਿਆਂ ਪਾਰਟੀ ਵਲੋਂ ਦਿੱਤੀਆਂ ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ | ਉਨ੍ਹਾਂ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਨਗੇ | ਇਸ ਮੌਕੇ ਜ਼ਿਲ੍ਹੇ ਭਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੁਲਵਿੰਦਰ ਸਿੰਘ ਕਿੰਦੀ ਦੀ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਦਿਹਾਤੀ ਵਜੋਂ ਨਿਯੁਕਤੀ 'ਤੇ ਭਰਵਾਂ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ |