17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕਾਲਜ ਵਿਚ ਚੈਕਿੰਗ ਦੌਰਾਨ ਵਿਦਿਆਰਥੀ ਕੋਲੋਂ ਨਸ਼ੀਲੇ ਕੈਪਸੂਲ ਬਰਾਮਦ, ਪੁਲਿਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 22-04-2026
ਬਠਿੰਡਾ, 21 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)-ਸ਼ਹਿਰ ਦੇ ਇੱਕ ਨਿੱਜੀ ਕਾਲਜ ਵਿਚ ਪੜ੍ਹਦੇ ਬੀ.ਕਾੱਮ ਦੂਜੇ ਸਾਲ ਦੇ ਵਿਦਿਆਰਥੀ ਕੋਲੋਂ ਨਸ਼ੀਲੇ ਕੈਪਸੂਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਕਾਲਜ ਪ੍ਰਬੰਧਨ ਦੁਆਰਾ ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇਣ ਉਪਰੰਤ ਵਿਦਿਆਰਥੀ ਨੂੰ ਕਾਬੂ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਕਾਲਜ ਵਿਚ ਰੁਟੀਨ ਕਲਾਸਾਂ ਚੱਲ ਰਹੀਆਂ ਸਨ | ਇਸ ਦੌਰਾਨ ਕਾਲਜ ਪ੍ਰਬੰਧਨ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇੱਕ ਵਿਦਿਆਰਥੀ ਦੀ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਸਦੇ ਕੋਲੋਂ 'ਸਿਗਨੇਚਰ' ਨਾਮ ਦੇ ਕਰੀਬ 13 ਪੱਤੇ ਨਸ਼ੀਲੇ ਕੈਪਸੂਲ ਬਰਾਮਦ ਹੋਏ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਲਜ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਵਿਦਿਆਰਥੀ ਨੂੰ ਕੈਪਸੂਲਾਂ ਸਮੇਤ ਕਾਬੂ ਕਰ ਲਿਆ | ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਰਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਵਿਦਿਆਰਥੀ ਦੀਪੂ ਵਾਸੀ ਪਰਿੰਦਾ ਰੋਡ ਹੈ ਅਤੇ ਉਹ ਬੀ.ਕਾੱਮ ਦੂਜੇ ਸਾਲ ਦਾ ਵਿਦਿਆਰਥੀ ਹੈ | ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕੈਪਸ਼ੂਲ ਉਹ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਸ ਮਕਸਦ ਲਈ ਆਪਣੇ ਕੋਲ ਰੱਖੇ ਹੋਏ ਸਨ ਪੁਲਿਸ ਅਨੁਸਾਰ ਉਨ੍ਹਾਂ ਵਲੋਂ ਡਰੱਗ ਸਪਲਾਈ ਨਾਲ ਜੁੜੇ ਹੋਰ ਪੱਖਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਡਾਕਟਰਾਂ ਦੀਆਂ ਮੰਗਾਂ 'ਤੇ ਸਰਕਾਰ ਦਾ ਹਾਂ-ਪੱਖੀ ਰਵੱਈਆ- ਡਾ. ਸੰਧੂ ਅਗਲੀ ਖ਼ਬਰ ਟੌਪ ਰੈਂਕਰ ਸਕੂਲ ਨਥਾਣਾ ਦੇ ਵਿਦਿਆਰਥੀਆਂ ਵਲੋਂ ਵਿਸਾਖੀ ਨੂੰ ਸਮਰਪਿਤ ਟੂਰ <br/>
Ad Position 24