17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੇਂਡੂ ਡਾਕਟਰਾਂ ਦੀਆਂ ਮੰਗਾਂ 'ਤੇ ਸਰਕਾਰ ਦਾ ਹਾਂ-ਪੱਖੀ ਰਵੱਈਆ- ਡਾ. ਸੰਧੂ

Ad Position 21
No active advertisement
ਅਜੀਤ ਡੈਸਕ 22-04-2026
ਬਠਿੰਡਾ, 21 ਅਪ੍ਰੈਲ (ਸ.ਰ.)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਜ਼ਿਲ੍ਹਾ ਬਠਿੰਡਾ ਬਲਾਕ-2 ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਹੋਈ, ਜਿਸ ਦੀ ਅਗਵਾਈ ਬਲਾਕ ਪ੍ਰਧਾਨ ਡਾ. ਰੇਸ਼ਮ ਸੰਧੂ ਨੇ ਕਰਦਿਆਂ ਕਿਹਾ ਕਿ 11 ਅਪ੍ਰੈਲ ਨੂੰ ਸੰਗਰੂਰ ਵਿਚ 'ਜਾਗੋ ਸਰਕਾਰ ਜਾਗੋ' ਦੇ ਨਾਅਰੇ ਹੇਠ ਕੀਤੀ ਗਈ ਰੈਲੀ ਬਹੁਤ ਹੀ ਪ੍ਰਭਾਵਸ਼ਾਲੀ ਸਾਬਤ ਹੋਈ ਹੈ¢ ਇਸ ਰੈਲੀ ਰਾਹੀਂ ਪੇਂਡੂ ਡਾਕਟਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਰਕਾਰ ਤੱਕ ਪਹੁੰਚੀਆਂ ਹਨ ਅਤੇ ਸਰਕਾਰ ਨੂੰ ਇਸ ਮਸਲੇ ਵੱਲ ਧਿਆਨ ਦੇਣ ਲਈ ਮਜਬੂਰ ਕੀਤਾ ਹੈ¢ਉਨ੍ਹਾਂ ਦੱਸਿਆ ਕਿ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ ਸੂਬਾ ਪੱਧਰੀ ਟੀਮ ਦੀ ਮੀਟਿੰਗ ਹੋਈ¢ ਮੀਟਿੰਗ ਵਿਚ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਸੂਬਾ ਚੇਅਰਮੈਨ ਐਚ.ਐਸ. ਰਾਣੂ, ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਅਤੇ ਮੋਹਾਲੀ ਬਲਾਕ ਪ੍ਰਧਾਨ ਬਲਵੀਰ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ¢ ਜਿਨ੍ਹਾਂ ਨੂੰ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਅਨ-ਰਜਿਸਟਰਡ ਪ੍ਰੈਕਟੀਸ਼ਨਰਾਂ ਲਈ ਜਲਦ ਹੀ ਸ਼ੋਰਟ ਟਰਮ ਫ਼ਸਟ ਏਡ ਕੋਰਸ ਰਾਹੀਂ ਟ੍ਰੇਨਿੰਗ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਮਾਨਤਾ ਦੇ ਕੇ ਪੇਂਡੂ ਖੇਤਰਾਂ ਵਿਚ ਪ੍ਰੈਕਟਿਸ ਕਰਨ ਦਾ ਹੱਕ ਦਿੱਤਾ ਜਾਵੇਗਾ¢ ਡਾ. ਸੰਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦਾ ਰਵੱਈਆ ਹੁਣ ਕਾਫ਼ੀ ਹਾਂ-ਪੱਖੀ ਨਜ਼ਰ ਆ ਰਿਹਾ ਹੈ¢ ਉਨ੍ਹਾਂ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਜਥੇਬੰਦੀ ਦਾ ਏਕਾ ਹੀ ਸਭ ਤੋਂ ਵੱਡੀ ਤਾਕਤ ਹੈ¢ਮੀਟਿੰਗ ਵਿਚ ਡਾ. ਨਰੇਸ਼ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ¢ ਇਸ ਮੌਕੇ ਜ਼ਿਲ੍ਹਾ ਟੀਮ ਤੋਂ ਡਾ. ਮਨਪ੍ਰੀਤ ਧਾਲੀਵਾਲ, ਬਲਾਕ ਸਕੱਤਰ ਡਾ. ਐਚ.ਐਸ. ਕਲੇਰ, ਉਪ ਪ੍ਰਧਾਨ ਡਾ. ਅਵਤਾਰ ਮਾਨ, ਸਹਾਇਕ ਖ਼ਜ਼ਾਨਚੀ ਡਾ. ਯਾਦਵਿੰਦਰ ਸਿੰਘ ਅਤੇ ਸਮੂਹ ਬਲਾਕ ਮੈਂਬਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਭਗਵਾਨ ਪਰਸ਼ੁਰਾਮ ਜਨਮ ਉਤਸਵ 'ਤੇ ਬ੍ਰਾਹਮਣ ਸਮਾਜ ਵਲੋਂ ਸਮਾਗਮ ਅਗਲੀ ਖ਼ਬਰ ਕਾਲਜ ਵਿਚ ਚੈਕਿੰਗ ਦੌਰਾਨ ਵਿਦਿਆਰਥੀ ਕੋਲੋਂ ਨਸ਼ੀਲੇ ਕੈਪਸੂਲ ਬਰਾਮਦ, ਪੁਲਿਸ ਨੇ ਕੀਤਾ ਕਾਬੂ
Ad Position 24