ਬਠਿੰਡਾ, 21 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਠੰਡੀ ਰੋਡ 'ਤੇ ਇਕ ਈ-ਰਿਕਸ਼ਾ ਅਤੇ ਇਕ ਮੋਟਰ ਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਹੈੱਡਕੁਆਰਟਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਦੀ ਅਗਵਾਈ ਹੇਠ ਐਂਬੂਲੈਂਸ ਟੀਮ ਹਾਦਸੇ ਵਾਲੀ ਥਾਂ 'ਤੇ ਪਹੁੰਚੀ | ਗੰਭੀਰ ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ ਅਤੇ ਇਲਾਜ ਕੀਤਾ ਗਿਆ | ਜ਼ਖਮੀ ਮੋਟਰ ਸਾਈਕਲ ਸਵਾਰ ਗੁਰਦੀਪ ਸਿੰਘ (35) ਵਾਸੀ ਬੀੜ ਤਾਲਾਬ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ |