17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹੈਰੋਇਨ ਸਮੇਤ ਕੀਤੇ 2 ਕਾਬੂ, ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 22-04-2026

ਤਲਵੰਡੀ ਸਾਬੋ, 21 ਅਪ੍ਰੈਲ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਸ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੇ ਦੋ ਲੋਕਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਪੁਲਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ | ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲ੍ਹਾ ਪੁਲਸ ਮੁਖੀ ਡਾ. ਜਯੋਤੀ ਯਾਦਵ ਅਤੇ ਜਸਜੋਤ ਸਿੰਘ ਡੀ.ਐੱਸ.ਪੀ ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ 'ਤੇ ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਥਾਣਾ ਤਲਵੰਡੀ ਸਾਬੋ ਦੇ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਅਗਵਾਈ ਵਿਚ ਹੌਲਦਾਰ ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਤਲਵੰਡੀ ਸਾਬੋ ਵਿਖੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਪਿੰਡ ਭਾਗੀਵਾਂਦਰ ਵਿਖੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਜਿੰਨ੍ਹਾਂ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5.95 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਪੁਲਸ ਪਾਰਟੀ ਨੇ ਹੈਰੋਇਨ ਆਪਣੇ ਕਬਜ਼ੇ ਵਿਚ ਲੈ ਕੇ ਕਥਿਤ ਦੋਸ਼ੀਆਂ ਨੂੰ ਮੌਕੇ 'ਤੇ ਕਾਬੂ ਕਰ ਲਿਆ | ਪੁਲਿਸ ਅਧਿਕਾਰੀਆਂ ਮੁਤਾਬਿਕ ਫੜੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਗੋਲਾ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਭਾਗੀਬਾਂਦਰ ਵਜੋਂ ਹੋਈ ਹੈ, ਜਿੰਨ੍ਹਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਨੇ ਕਿਸਾਨ ਦੀ ਜ਼ਮੀਨ ਦਾ ਕਬਜ਼ਾ ਛੁਡਵਾਇਆ <br/> ਅਗਲੀ ਖ਼ਬਰ 2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ 'ਚ ਮਿਲੀਆਂ <br/>
Ad Position 24