17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਾਬਕਾ ਸਰਪੰਚ ਸਮੇਤ 15 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ <br/> ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦੇ ਹੱਕ 'ਚ ਹਨ੍ਹੇਰੀ ਚੱਲੀ-ਮਲੂਕਾ <br/>

Ad Position 21
No active advertisement
ਅਜੀਤ ਡੈਸਕ 22-04-2026
ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਗੁਰੂਸਰ ਤੋਂ ਸਾਬਕਾ ਸਰਪੰਚ ਨਿਹਾਲ ਸਿੰਘ ਨੇ 15 ਪਰਿਵਾਰਾਂ ਸਮੇਤ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕਰ ਦਿੱਤਾ | ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਨਿਹਾਲ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ,ਸੁਖਵਿੰਦਰ ਸਿੰਘ , ਬੇਅੰਤ ਸਿੰਘ ਲਾਡੀ, ਜਗਤਾਰ ਸਿੰਘ, ਨਿਰਭੈ ਸਿੰਘ, ਜਗਤਾਰ ਸਿੰਘ ਮ, ਕੁਲਦੀਪ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ, ਨਿਰਭੈ ਸਿੰਘ ਚੌਹਾਨ, ਰਾਜਵਿੰਦਰ ਸਿੰਘ, ਮਲਕੀਤ ਸਿੰਘ ਚੌਹਾਨ, ਸਰਬਜੀਤ ਸਿੰਘ ਅਤੇ ਬੇਅੰਤ ਸਿੰਘ ਦਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਜਿਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦੀ ਹਨ੍ਹੇਰੀ ਚੱਲ ਰਹੀ ਹੈ | ਲਗਾਤਾਰ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ | ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ | ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੀਰਾਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਪੰਚ, ਸੇਵਕ ਸਿੰਘ ਪੰਚ, ਬਹਾਦਰ ਸਿੰਘ, ਜਗਜੀਤ ਮੱਲ੍ਹੀ, ਇਕਬਾਲ ਸਿੰਘ, ਰੇਸ਼ਮ ਸਿੰਘ, ਸੁਖਚੈਨ ਸਿੰਘ, ਜੈਲਦਾਰ ਫੌਜੀ, ਰੂਪ ਸਿੰਘ, ਬਲਵੀਰ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਅਤੇ ਪਿੰਡ ਦੀ ਸਮੁੱਚੀ ਜਥੇਬੰਦੀ ਹਾਜ਼ਰ ਰਹੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦੇ ਹੱਕ 'ਚ ਹਨ੍ਹੇਰੀ ਚੱਲੀ-ਮਲੂਕਾ <br/> ਅਗਲੀ ਖ਼ਬਰ ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ, 15 ਮਈ ਤੱਕ ਆਨਲਾਈਨ ਕੀਤਾ ਜਾਵੇ ਅਪਲਾਈ
Ad Position 24