17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕਰਾਟੇ ਖੇਡ ਨੂੰ ਉਤਸ਼ਾਹਿਤ ਕਰਨ ਲਈ ਹੋਈ ਮੀਟਿੰਗ, ਜ਼ਿਲ੍ਹਾ ਟੂਰਨਾਮੈਂਟ ਕਰਵਾਉਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 22-04-2026
ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਰਾਟੇ ਖੇਡ ਨੂੰ ਪ੍ਰਫੁੱਲਿਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਇਸ ਨਾਲ ਜੋੜਨ ਦੇ ਉਦੇਸ਼ ਨਾਲ ਬਠਿੰਡਾ ਵਿਚ ਇਕ ਮੀਟਿੰਗ ਆਯੋਜਿਤ ਕੀਤੀ ਗਈ¢ ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਕੋਚ, ਖੇਡ ਪ੍ਰੇਮੀ ਅਤੇ ਅਧਿਕਾਰੀ ਸ਼ਾਮਲ ਹੋਏ¢ ਮੀਟਿੰਗ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ਮੌੜ ਤੋਂ ਡਾ. ਗੁਰਵਿੰਦਰ ਸਿੰਘ ਰਾਜੂ ਢੱਡੇ ਨੇ ਕੀਤੀ¢ ਇਸ ਦੌਰਾਨ ਕਰਾਟੇ ਖਿਡਾਰੀਆਂ ਦੇ ਭਵਿੱਖ ਨੂੰ ਹੋਰ ਉਜਵਲ ਬਣਾਉਣ, ਉਨ੍ਹਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਜ਼ਿਲ੍ਹਾ ਪੱਧਰ 'ਤੇ ਖੇਡ ਗਤੀਵਿਧੀਆਂ ਨੂੰ ਮਜ਼ਬੂਤ ਕਰਨ 'ਤੇ ਵਿਚਾਰ-ਚਰਚਾ ਹੋਈ¢ ਇਸ ਦੌਰਾਨ ਹਾਜ਼ਰੀਨ ਨੁਮਾਇੰਦਿਆਂ ਨੇ ਫੈਸਲਾ ਲੈਂਦੇ ਹੋਏ ਜ਼ਿਲ੍ਹਾ ਪੱਧਰ 'ਤੇ ਕਰਾਟੇ ਟੂਰਨਾਮੈਂਟ ਕਰਵਾਉਣ ਦਾ ਐਲਾਨ ਕੀਤਾ¢ ਟੂਰਨਾਮੈਂਟ ਦੀਆਂ ਤਾਰੀਖਾਂ ਜਲਦੀ ਐਲਾਨੀਆਂ ਜਾਣਗੀਆਂ, ਜਿਸ ਵਿਚ ਜ਼ਿਲ੍ਹੇ ਭਰ ਦੇ ਖਿਡਾਰੀ ਹਿੱਸਾ ਲੈਣਗੇ¢ ਮੀਟਿੰਗ ਦੌਰਾਨ ਇਹ ਵੀ ਤੈਅ ਕੀਤਾ ਗਿਆ ਕਿ ਖਿਡਾਰੀਆਂ ਨੂੰ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਵਿੱਤੀ ਸਹਾਇਤਾ ਅਤੇ ਉੱਚ ਪੱਧਰੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਉਹ ਸੂਬਾ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕਣ¢ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਨੀਲ ਸ਼ਰਮਾ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ, ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਵੈ-ਰੱਖਿਆ ਲਈ ਤਿਆਰ ਕਰਨਾ ਹੈ¢ ਮੀਟਿੰਗ ਵਿਚ ਮੀਤ ਪ੍ਰਧਾਨ ਵਰਿੰਦਰ ਸਿੰਘ, ਖਜ਼ਾਨਚੀ ਰੋਹਿਤ ਸ਼ਰਮਾ ਅਤੇ ਟੀਮ ਮੈਂਬਰ ਨੀਰੂ ਮਿੱਤਲ, ਮਨਪ੍ਰੀਤ ਕੌਰ, ਸੰਨੀ ਸਿੰਘ, ਮਨੀਸ਼ ਸ਼ਰਮਾ, ਕੰਚਨ ਸ਼ਰਮਾ ਅਤੇ ਯੁਵਰਾਜ ਸ਼ਰਮਾ ਵੀ ਮੌਜੂਦ ਰਹੇ¢

Ad Position 22
No active advertisement
ਪਿਛਲੀ ਖ਼ਬਰ ਤਾਰਾ ਦੇਵੀ ਮੰਦਰ ਅਤੇ ਸ਼ਿਮਲਾ ਵਿਖੇ ਸ਼ਾਨਦਾਰ ਚਾਰ ਦਿਨਾਂ ਦਾ ਸਕਾਊਟ-ਗਾਈਡ ਕੈਂਪ <br/> ਅਗਲੀ ਖ਼ਬਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦੇ ਹੱਕ 'ਚ ਹਨ੍ਹੇਰੀ ਚੱਲੀ-ਮਲੂਕਾ <br/>
Ad Position 24