17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਭਾਗ ਵਿਚ ਪੱਕਾ ਕਰਨ ਦੀ ਕੀਤੀ ਮੰਗ <br/> ਥਰਮਲ ਲਹਿਰਾ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਅੱਗੇ ਦਿੱਤਾ ਧਰਨਾ <br/>

Ad Position 21
No active advertisement
ਅਜੀਤ ਡੈਸਕ 22-04-2026
ਲਹਿਰਾ ਮੁਹੱਬਤ, 21 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਲਾਂਟ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ | ਇਸ ਸਮੇਂ ਜਥੇਬੰਦੀ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ, ਵਿੱਤ ਸਕੱਤਰ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ | ਜਦੋਂਕਿ ਸਰਕਾਰੀ ਵਿਭਾਗਾਂ ਵਿਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਲਈ 'ਆਪ ਸਰਕਾਰ' ਵਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ | ਜਿਸ ਦੇ ਵਿਰੋਧ ਵਜੋਂ 'ਮੋਰਚੇ' ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ, ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ 'ਤੇ ਵਿਭਾਗਾਂ ਵਿਚ ਪੱਕਾ ਕਰਨ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/15ਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕਰਨ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦੇਣਾ, ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦੇਣ ਦੀ ਮੰਗ ਨੂੰ ਪੂਰਾ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੀ. ਐੱਸ. ਯੂ. ਵਲੋਂ ਕਾਲਜ ਦੀਆਂ ਮੰਗਾਂ ਸੰਬੰਧੀ ਪਿ੍ੰਸੀਪਲ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਸਭਾ ਪਿੰਡ ਦਿਉਣ ਦੀ ਪ੍ਰਬੰਧਕ ਕਮੇਟੀ ਦੀ ਚੋਣ <br/>
Ad Position 24