16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ : ਵਿਧਾਇਕ ਬਲਕਾਰ ਸਿੱਧੂ ਭਾਈਰੂਪਾ 'ਚ ਲਾਭਪਾਤਰੀਆਂ ਨੂੰ ਕਾਰਡ ਵੰਡੇ <br/>

Ad Position 21
No active advertisement
ਅਜੀਤ ਡੈਸਕ 22-04-2026
ਭਾਈਰੂਪਾ, 21 ਅਪ੍ਰੈਲ (ਵਰਿੰਦਰ ਲੱਕੀ): ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਭਾਈਰੂਪਾ ਵਿਚ ਲਗਭਗ 2200 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ | ਉਨ•ਾਂ ਕਿਹਾ ਕਿ ਇਹ ਯੋਜਨਾ ਨਾਲ ਗਰੀਬ ਤੇ ਜ਼ਰੂਰਤਮੰਦ ਵਰਗ ਨੂੰ ਵੱਡਾ ਫ਼ਾਇਦਾ ਮਿਲੇਗਾ | ਉਨ•ਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡਾਂ ਦੇ ਜ਼ਰੀਏ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਆਧੁਨਿਕ ਬਣਾਇਆ ਗਿਆ ਹੈ, ਜਿਸ ਨਾਲ ਲੀਕੇਜ਼ ਅਤੇ ਗੜਬੜੀਆਂ ਨੂੰ ਰੋਕਣ ਵਿਚ ਮਦਦ ਮਿਲੇਗੀ | ਉਨ•ਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ ਸਰਕਾਰ ਵਲੋਂ ਸਬਸਿਡੀ ਦਰਾਂ 'ਤੇ ਕਣਕ ਅਤੇ ਹੋਰ ਜ਼ਰੂਰੀ ਰਾਸ਼ਨ ਸਮਾਨ ਪ੍ਰਦਾਨ ਕੀਤਾ ਜਾਵੇਗਾ | ਸੂਬੇ ਵਿਚ ਕਰੀਬ 38 ਲੱਖ ਪਰਿਵਾਰ ਇਸ ਸਕੀਮ ਦੇ ਦਾਇਰੇ ਵਿਚ ਆਉਂਦੇ ਹਨ | ਸਮਾਰਟ ਕਾਰਡਾਂ ਨਾਲ ਡਿਜੀਟਲ ਰਿਕਾਰਡ ਤਿਆਰ ਹੋਣ ਕਰਕੇ ਲਾਭਪਾਤਰੀਆਂ ਨੂੰ ਕਿਸੇ ਵੀ ਫੇਅਰ ਪ੍ਰਾਈਸ ਸ਼ਾਪ ਤੋਂ ਆਸਾਨੀ ਨਾਲ ਰਾਸ਼ਨ ਪ੍ਰਾਪਤ ਹੋ ਸਕੇਗਾ | ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸ ਦਾ ਸਪੱਸ਼ਟ ਉਦਾਹਰਨ ਹੈ | ਉਨ•ਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਯੋਗ ਵਿਅਕਤੀ ਰਾਸ਼ਨ ਤੋਂ ਵੰਚਿਤ ਨਾ ਰਹੇ ਅਤੇ ਹਰ ਘਰ ਤੱਕ ਸਹੂਲਤ ਪਹੁੰਚੇ | ਇਸ ਮੌਕੇ ਸਥਾਨਕ ਆਗੂਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ | ਲਾਭਪਾਤਰੀਆਂ ਨੇ ਕਿਹਾ ਕਿ ਨਵੇਂ ਸਮਾਰਟ ਰਾਸ਼ਨ ਕਾਰਡਾਂ ਨਾਲ ਉਨ•ਾਂ ਨੂੰ ਰਾਸ਼ਨ ਲੈਣ ਵਿਚ ਸਹੂਲਤ ਮਿਲੇਗੀ ਅਤੇ ਸਮਾਂ ਵੀ ਬਚੇਗਾ | ਬਲਕਾਰ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਪੂਰਾ ਲਾਭ ਲੈਣ ਅਤੇ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਸੰਬੰਧਿਤ ਵਿਭਾਗ ਨਾਲ ਸੰਪਰਕ ਕਰੇ, ਤਾਂ ਜੋ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਬਰਾੜ ਸਾਬਕਾ ਮੀਤ ਪ੍ਰਧਾਨ, ਰਾਜ ਸਿੰਘ ਬਰਾੜ, ਜਸਵੀਰ ਸਿੰਘ ਸਾ. ਕੌਂਸਲਰ, ਗੁਰਮੀਤ ਸਿੰਘ ਸੰਧੂ, ਦੀਪ ਜੰਡੂ, ਗੁਰਤੇਜ ਸਿੰਘ ਗੇਜਾ, ਜਸਵੀਰ ਸਿੰਘ ਕਿੰਗਰਾ, ਰਾਹੁਲ ਗਰਗ, ਗੁਰਸੇਵਕ ਬਾਬਾ, ਦਰਸ਼ਨ ਰੋਲਕਾ ਤੋਂ ਇਲਾਵਾ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੋਂ ਬਚਾਅ ਤੇ ਟਰੈਫ਼ਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਰਾਜਪਾਲ ਵਲੋਂ ਐਸ.ਐਸ.ਡੀ. ਗਰਲਜ਼ ਕਾਲਜ ਦੀ ਸਹਾਇਕ ਪ੍ਰੋ. ਡਾ. ਸ਼ਿਖਾ ਨੂੰ ਪੀ.ਐੱਚ.ਡੀ ਦੀ ਡਿਗਰੀ ਪ੍ਰਦਾਨ <br/>
Ad Position 24