ਬੋਹਾ, 21 ਅਪ੍ਰੈਲ (ਤਾਂਗੜੀ)- ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਨਸ਼ਿਆਂ ਦੇ ਖ਼ਤਰੇ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਗੁਰਦੀਪ ਸਿੰਘ ਏ.ਐੱਸ.ਆਈ. ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਬੁਰੀਆਂ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸੜਕ ਸੁਰੱਖਿਆ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਵੀ ਸਮਝਾਈ | ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਉੱਚੀ ਆਵਾਜ਼ ਵਾਲੇ ਸਪੀਕਰ ਨਾ ਵਰਤੇ ਜਾਣ |