16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਕਰਵਾਇਆ ਵਿਦਾਇਗੀ ਸਮਾਗਮ

Ad Position 21
No active advertisement
ਅਜੀਤ ਡੈਸਕ 22-04-2026
ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ 'ਸੰਦਲੀ ਪੈੜਾਂ' ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿੱਚ ਬੀ.ਏ ਭਾਗ ਦੂਜਾ ਅਤੇ ਐਮ.ਏ ਪੰਜਾਬੀ ਭਾਗ ਪਹਿਲਾ ਦੇ ਵਿਦਿਆਰਥੀਆਂ ਵਲੋਂ ਬੀ.ਏ ਭਾਗ ਤੀਜਾ ਅਤੇ ਐਮ.ਏ ਪੰਜਾਬੀ ਭਾਗ ਦੂਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਦੌਰਾਨ ਬੀ.ਏ ਭਾਗ ਦੂਜਾ ਦੀਆਂ ਵਿਦਿਆਰਥਣਾਂ ਨਵਜੋਤ ਕੌਰ, ਦਵਿੰਦਰਦੀਪ ਕੌਰ ਅਤੇ ਕਿਰਨਜੀਤ ਕੌਰ ਵੱਲੋਂ ਸਮਾਗਮ ਦਾ ਆਗਾਜ਼ ਸਵਾਗਤੀ ਭਾਸ਼ਣ ਦੁਆਰਾ ਕੀਤਾ ਗਿਆ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਸੰਗੀਤ, ਭੰਗੜਾ, ਡਾਂਸ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਕਾਲਜ ਪਿ੍ੰਸੀਪਲ ਡਾ. ਸਤਿੰਦਰ ਕੌਰ ਮਾਨ ਅਤੇ ਸਮੂਹ ਸਟਾਫ਼ ਵੱਲੋਂ ਐਮ.ਏ ਪੰਜਾਬੀ ਭਾਗ ਦੂਜਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ (ਮਿਸ ਫੇਅਰਵੈਲ),ਬੀ.ਏ ਭਾਗ ਤੀਜਾ ਦੇ ਵਿਦਿਆਰਥੀ ਮਹਿੰਦਰ ਸਿੰਘ ਨੂੰ (ਮਿਸਟਰ ਫੇਅਰਵੈਲ), ਪ੍ਰਭਜਿੰਦਰ ਸਿੰਘ ਨੂੰ (ਮਿਸਟਰ ਟਰਬਨੇਟਰ) ਅਤੇ ਸਿਮਰਨ ਕੌਰ ਨੂੰ (ਬੈਸਟ ਪਰਫੌਰਮਰ) ਦਾ ਖ਼ਿਤਾਬ ਦੇ ਕੇ ਨਿਵਾਜਿਆ ਗਿਆ ਅਤੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਉਹਨਾਂ ਨੂੰ ਅਗਲੇਰੀ ਪੜ੍ਹਾਈ ਲਈ ਖੂਬ ਮਿਹਨਤ ਕਰਦਿਆਂ ਸਫਲਤਾ ਪ੍ਰਾਪਤ ਕਰਨ ਲਈ ਆਸ਼ੀਰਵਾਦ ਦਿੱਤਾ | ਪਿ੍ੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸੱਚਾਈ, ਮਿਹਨਤ ਅਤੇ ਅਨੁਸ਼ਾਸਨ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ | ਪ੍ਰੋਫ਼ੈਸਰ ਜਗਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਆਪਣੇ ਹੁਨਰ ਅਤੇ ਸ਼ੌਕ ਅਨੁਸਾਰ ਜਿਉਣ ਦੀ ਸਿੱਖਿਆ ਦਿੱਤੀ, ਤਾਂ ਜੋ ਵਿਦਿਆਰਥੀ ਆਪਣੇ ਅਤੇ ਮਾਪਿਆਂ ਦੇ ਸੁਪਨੇ ਪੂਰੇ ਕਰ ਸਕਣ | ਜੱਜਮੈਂਟ ਦੀ ਭੂਮਿਕਾ ਪ੍ਰੋ. ਜਗਦੀਪ ਕੌਰ (ਅੰਗਰੇਜ਼ੀ ਵਿਭਾਗ) ਅਤੇ ਡਾ. ਹਰਪਿੰਦਰ ਕੌਰ (ਮੈਥੇਮੈਟਿਕਸ ਵਿਭਾਗ) ਵੱਲੋਂ ਬਾਖ਼ੂਬੀ ਨਿਭਾਈ ਗਈ | ਇਸ ਸਮੇਂ ਡਾ. ਹਰਮਨਦੀਪ ਕੌਰ, ਡਾ. ਸਿਮਰਜੀਤ ਕੌਰ, ਡਾ. ਰਮਨਪ੍ਰੀਤ ਕੌਰ, ਪ੍ਰੋ. ਜਸਬੀਰ ਕੌਰ, ਪ੍ਰੋ. ਅੰਮਿ੍ਤਪਾਲ ਸਿੰਘ, ਪ੍ਰੋ.ਰਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਰੀਮਾ ਰਾਣੀ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਸੰਗਤ ਮੰਡੀ ਵਿਖੇ ਪੋਸ਼ਣ ਪਖਵਾੜਾ ਮਨਾਇਆ <br/> ਅਗਲੀ ਖ਼ਬਰ ਬਿਜਲੀ ਮੰਤਰੀ ਖਿਲਾਫ਼ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਅਰਥੀ ਫੂਕ ਰੋਸ ਪ੍ਰਦਰਸ਼ਨ <br/>
Ad Position 24