16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਰਕਾਰੀ ਐਲੀਮੈਂਟਰੀ ਸਕੂਲ ਸੰਗਤ ਮੰਡੀ ਵਿਖੇ ਪੋਸ਼ਣ ਪਖਵਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਸੰਗਤ ਮੰਡੀ, 21 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੰਗਤ ਮੰਡੀ ਵਿਖੇ 8 ਵਾਂ ਪੋਸ਼ਣ ਪਖਵਾੜਾ ਮਨਾਇਆ ਗਿਆ | ਡੇ ਨੂਲਮ ਦੇ ਸੀ.ਓ.ਪ੍ਰਦੀਪ ਕੁਮਾਰ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸੰਗਤ ਮੰਡੀ ਵਿਚ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਲੋਂ ਲਗਾਏ ਜਾਗਰੂਕਤਾ ਕੈਂਪ ਤਹਿਤ ਇਹ ਮੁਹਿੰਮ 9 ਤੋਂ 23 ਅਪ੍ਰੈਲ ਤੱਕ ਚਲ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਮਾਵਾਂ ਅਤੇ ਬੱਚਿਆਂ ਦੀ ਸਿਹਤ ਨੂੰ ਮਜ਼ਬੂਤ ਕਰਨਾ, ਕੂਪੋਸ਼ਣ ਨੂੰ ਘਟਾਉਣਾ ਅਤੇ ਲੋਕਾਂ ਨੂੰ ਸੰਤੁਲਿਤ ਖ਼ੁਰਾਕ, ਸਫ਼ਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕਰਨਾ ਹੈ | ਕੈਂਪ ਦੌਰਾਨ 3 ਤੋਂ 6 ਸਾਲ ਤੱਕ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਤੁਲਿਤ ਖ਼ੁਰਾਕ, ਪੋਸ਼ਣ, ਅਨੀਮੀਆ ਤੋਂ ਬਚਾਅ ਅਤੇ ਸਾਫ਼-ਸਫ਼ਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਮਾਪਿਆਂ ਨੂੰ ਬੱਚਿਆਂ ਦੇ ਸ਼ੁਰੂਆਤੀ ਵਿਕਾਸ ਵਿਚ ਪੋਸ਼ਣ ਦੀ ਅਹਿਮੀਅਤ ਬਾਰੇ ਵੀ ਜਾਗਰੂਕ ਕੀਤਾ ਗਿਆ, ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਅਤੇ ਰਚਨਾਤਮਿਕ ਗਤੀਵਿਧੀਆਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪਾਂ ਰਾਹੀਂ ਸਮਾਜ ਵਿਚ ਪੋਸ਼ਣ ਪ੍ਰਤੀ ਜਾਗਰੂਕਤਾ ਵਧਾਈ ਜਾ ਰਹੀ ਹੈ, ਤਾਂ ਜੋ ਸਿਹਤਮੰਦ ਅਤੇ ਮਜ਼ਬੂਤ ਭਵਿੱਖ ਦੀ ਨੀਂਹ ਰੱਖੀ ਜਾ ਸਕੇ | ਉਨ੍ਹਾਂ ਦੱਸਿਆ ਕਿ ਇਹ ਕੈਂਪ ਨਗਰ ਕੌਂਸਲ ਸੰਗਤ ਦੇ ਕਾਰਜ ਸਾਧਕ ਅਫ਼ਸਰ ਤਰੁਣ ਕੁਮਾਰ ਅਤੇ ਸੀ.ਐਮ.ਐਮ. ਵਿਸ਼ਾਲ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ | ਇਸ ਵਿਚ ਡੇ ਨੂਲਮ ਤੋਂ ਸੀ.ਓ. ਪ੍ਰਦੀਪ ਕੁਮਾਰ, ਸਕੂਲ ਮੁਖੀ ਪੁਨੀਤ, ਸਕੂਲ ਸਟਾਫ਼ ਸੋਨੂੰ ਬਾਂਸਲ, ਰਾਜਨਦੀਪ ਕੌਰ, ਦੀਪਕ ਕੁਮਾਰ ਅਤੇ ਗੁਰਜਿੰਦਰ ਸਿੰਘ ਦੀ ਮੌਜੂਦਗੀ ਵਿਚ ਸੀਨੀਅਰ ਸਹਾਇਕ ਗੁਰਦੀਪ ਸਿੰਘ, ਜੂਨੀਅਰ ਇੰਜੀਨੀਅਰ ਜਸਪ੍ਰੀਤ ਕੌਰ, ਸੈਨੇਟਰੀ ਇੰਸਪੈਕਟਰ ਤੇਜਿੰਦਰ ਕੌਰ, ਸੀ.ਐਫ. ਅਮਨਦੀਪ ਕੌਰ, ਕਲਰਕ ਗੁਰਪ੍ਰੀਤ ਅਤੇ ਗੁਰਜੀਤ ਸਿੰਘ ਨੇ ਸਰਗਰਮ ਭੂਮਿਕਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ 'ਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਕਰਵਾਇਆ ਵਿਦਾਇਗੀ ਸਮਾਗਮ
Ad Position 24