ਬਠਿੰਡਾ, 21 ਅਪ੍ਰੈਲ (ਅਵਤਾਰ ਸਿੰਘ ਕੈਂਥ)-ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਬਿਮਲਾ ਸਾਹੂ ਦੀ ਯੋਗ ਅਗਵਾਈ ਹੇਠ ਈਕੋ ਕਲੱਬ ਦੇ ਨੋਡਲ ਅਫ਼ਸਰ ਰਜਿੰਦਰ ਪਾਲ ਵਲੋਂ ਕਾਲਜ ਵਿਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਨੂੰ ਧਿਆਨ ਵਿਚ ਰੱਖਦਿਆਂ ਕਾਲਜ ਵਿਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ | ਇਸ ਮੁਹਿੰਮ ਵਿਚ 40 ਵਲੰਟੀਅਰਜ਼ ਅਤੇ ਸਟਾਫ਼ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਆਪਣਾ ਯੋਗਦਾਨ ਪਾਇਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਬਿਮਲਾ ਸਾਹੂ ਨੇ ਵਿਦਿਆਰਥਣਾਂ ਨੂੰ ਜ਼ਿੰਦਗੀ ਵਿਚ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਅਜੇ ਗੁਪਤਾ ਅਤੇ ਸਕੱਤਰ ਸੁਦਰਸ਼ਨ ਗੋਇਲ ਨੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਲਈ ਸਭ ਨੂੰ ਪ੍ਰੇਰਿਤ ਕੀਤਾ |