ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਔਰਤਾਂ ਲਈ 33 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਲਈ 'ਮਹਿਲਾ ਰਾਖਵਾਂਕਰਨ ਬਿੱਲ' ਲੋਕ ਸਭਾ ਵਿਚ ਲਿਆਂਦਾ ਗਿਆ, ਪਰ ਅਫ਼ਸੋਸ ਕਿ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਵਿਰੋਧ ਕਾਰਨ ਇਹ ਬਿੱਲ ਪਾਸ ਨਹੀਂ ਹੋ ਸਕਿਆ¢ ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਵੱਡੀ ਗਿਣਤੀ ਮਹਿਲਾ ਆਗੂ ਵੀ ਮੌਜੂਦ ਸਨ | ਮਲਿਕ ਨੇ ਕਿਹਾ ਕਿ ਇਹ ਮਹਿਲਾ ਵਿਰੋਧੀ ਪਾਰਟੀਆਂ ਨੂੰ ਦੇਸ਼ ਦੀਆਂ 70 ਕਰੋੜ ਮਹਿਲਾਵਾਂ ਕਦੇ ਮੁਆਫ਼ ਨਹੀਂ ਕਰਨਗੀਆਂ¢ ਉਨ੍ਹਾਂ ਨੇ ਦੱਸਿਆ ਕਿ 'ਮਹਿਲਾ ਰਾਖਵਾਂਕਰਨ ਬਿੱਲ' ਦਾ ਮੁੱਖ ਉਦੇਸ਼ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ 33 ਫ਼ੀਸਦੀ ਸੀਟਾਂ ਸਿਰਫ਼ ਮਹਿਲਾਵਾਂ ਲਈ ਰਾਖਵੀਆਂ ਯਕੀਨੀ ਬਣਾਉਣਾ ਸੀ ਅਤੇ ਲੋਕ ਸਭਾ ਦੀਆਂ ਸੀਟਾਂ ਨੂੰ 543 ਤੋਂ ਵਧਾ ਕੇ 850 ਕਰਨ ਦਾ ਪ੍ਰਸਤਾਵ ਵੀ ਸੀ¢ ਇਸ ਨੰੂ ਡੀਲਿਮੀਟੇਸ਼ਨ ਨਾਲ ਜੋੜਿਆ ਗਿਆ ਸੀ¢ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਸਮਰਥਨ ਵਾਲਾ ਇਹ ਬਿੱਲ ਵਿਰੋਧੀ ਪਾਰਟੀਆਂ ਦੇ ਵਿਰੋਧ ਅਤੇ ਅਧੂਰੀ ਵੋਟਿੰਗ ਕਾਰਨ ਲੋਕ ਸਭਾ ਵਿਚ ਪਾਸ ਨਹੀਂ ਹੋ ਸਕਿਆ¢ ਇਸ ਨਾਲ ਹੁਣ ਇਹ ਬਿੱਲ 2029 ਤੱਕ ਲਟਕ ਗਿਆ ਹੈ¢ ਮਲਿਕ ਨੇ ਕਿਹਾ ਕਿ ਕਾਂਗਰਸ ਨੇ 70 ਸਾਲ ਰਾਜ ਕਰਨ ਦੇ ਬਾਵਜੂਦ ਮਹਿਲਾਵਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਦਿੱਤਾ ਅਤੇ ਹੁਣ ਵੀ ਇਸ ਦਾ ਵਿਰੋਧ ਕਰ ਰਹੀ ਹੈ¢ ਮਲਿਕ ਨੇ ਰਾਸ਼ਟਰ ਕਵੀ ਦਿਨਕਰ ਦੀਆਂ ਲਾਈਨਾਂ ਦੁਹਰਾਉਂਦਿਆਂ ਕਿਹਾ ਕਿ 'ਹੁਣ ਯਾਚਨਾ ਨਹੀਂ, ਰਣ ਹੋਵੇਗਾ'¢ ਦੇਸ਼ ਦੀਆਂ ਮਹਿਲਾਵਾਂ ਆਪਣੇ ਹੱਕ ਲਈ ਸੜਕਾਂ 'ਤੇ ਉਤਰ ਚੁੱਕੀਆਂ ਹਨ¢ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ 11 ਸਾਲਾਂ ਵਿਚ ਮਹਿਲਾਵਾਂ ਦੀ ਭਾਗੀਦਾਰੀ ਵਧੀ ਹੈ ਅਤੇ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਅਤੇ ਮਹਿਲਾਵਾਂ ਲਈ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ¢ ਮਲਿਕ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਮਹਿਲਾਵਾਂ ਦੇ ਹੱਕਾਂ ਨਾਲ ਕੀਤਾ ਖਿਲਵਾੜ ਦੇਸ਼ ਦੀ 'ਨਾਰੀ ਸ਼ਕਤੀ' ਹਮੇਸ਼ਾਂ ਯਾਦ ਰੱਖੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਨੂੰ ਜਵਾਬ ਦੇਵੇਗੀ¢