16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਠਿੰਡਾ ਦੀ ਪੁਨੀਤਪਾਲ ਕੌਰ ਨੇ 98.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਚਮਕਾਇਆ ਨਾਮ <br/>

Ad Position 21
No active advertisement
ਅਜੀਤ ਡੈਸਕ 22-04-2026
ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ): ਸੀ.ਬੀ.ਐਸ.ਈ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਬਠਿੰਡਾ ਦੀ ਵਿਦਿਆਰਥਣ ਪੁਨੀਤਪਾਲ ਕੌਰ ਨੇ 98.2 ਫ਼ੀਸਦੀ ਅੰਕ ਪ੍ਰਾਪਤ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਚਮਕਾਇਆ ਹੈ | ਸਰਕਾਰੀ ਹਾਈ ਸਕੂਲ ਗਿੱਲ ਪੱਤੀ ਦੀ ਮੁੱਖ ਅਧਿਆਪਕਾ ਜਸਬੀਰ ਕੌਰ ਤੇ ਹਰਜਿੰਦਰ ਸਿੰਘ ਦੀ ਬੇਟੀ ਪੁਨੀਤਪਾਲ ਕੌਰ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਆਪਣੀ ਮੇਹਨਤ, ਮਾਪਿਆਂ ਤੇ ਅਧਿਆਪਕਾ ਨੂੰ ਦਿੱਤਾ, ਜਿਨ੍ਹਾਂ ਦੀ ਹੱਲਾਸ਼ੇਰੀ ਨਾਲ ਉਸਨੇ ਇਹ ਅੰਕ ਹਾਸਲ ਕੀਤੇ ਹਨ | ਮਾਪਿਆਂ ਤੇ ਅਧਿਆਪਕਾ ਨੇ ਦੱਸਿਆ ਕਿ ਪੁਨੀਤਪਾਲ ਕੌਰ ਬਹੁਤ ਹੀ ਹੋਣਹਾਰ ਵਿਦਿਆਰਥਣ ਹੈ, ਉਹ ਪੜ੍ਹਾਈ ਦੇ ਨਾਲ-ਨਾਲ ਹੋਰ ਸਾਰੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੀ ਹੈ | ਵਿਦਿਆਰਥਣ ਦਾ ਕਹਿਣਾ ਹੈ ਕਿ ਉਹ ਆਈ.ਏ.ਐਸ ਬਣਨਾ ਚਾਹੁੰਦੀ ਹੈ | ਉਹ ਇਸੇ ਤਰ੍ਹਾਂ ਮਿਹਨਤ ਕਰਦੀ ਰਹੇਗੀ ਤੇ ਮਾਪਿਆਂ ਤੇ ਅਧਿਆਪਕਾ ਦਾ ਨਾਮ ਚਮਕਾਵੇਗੀ |

Ad Position 22
No active advertisement
ਪਿਛਲੀ ਖ਼ਬਰ ਏ.ਈ.ਐੱਸ.ਐੱਲ ਬਠਿੰਡਾ ਦਾ ਜੀ.ਈ. ਈ-2026 ਵਿਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ 76 ਮੁਕੱਦਮਿਆਂ ਨਾਲ ਸੰਬੰਧਿਤ 83 ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨਿਲਾਮੀ <br/>
Ad Position 24