16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੁਪਤਾ ਹਸਪਤਾਲ 'ਚ ਬਲਦੇਵ ਰਾਜ ਦੇ ਦੋਵੇਂ ਗੋਡਿਆਂ ਦੀ ਹੋਈ ਸਫਲ ਰੋਬੋਟਿਕ ਸਰਜਰੀ

Ad Position 21
No active advertisement
ਅਜੀਤ ਡੈਸਕ 22-04-2026
ਬਠਿੰਡਾ, 21 ਅਪ੍ਰੈਲ (ਪੱਤਰ ਪ੍ਰੇਰਕ)-ਜਲਾਲਾਬਾਦ ਦੇ ਰਹਿਣ ਵਾਲੇ 55 ਸਾਲਾਂ ਬਲਦੇਵ ਰਾਜ ਦੀ ਬਠਿੰਡਾ ਦੇ ਪਾਵਰ ਹਾਊਸ ਰੋਡ ਵਿਖੇ ਸਥਿਤ ਗੁਪਤਾ ਹਸਪਤਾਲ 'ਚ ਦੋਵੇਂ ਗੋਡਿਆਂ ਦੀ ਸਫਲਤਾਪੂਰਵਕ ਰੋਬੋਟਿਕ ਸਰਜਰੀ ਹੋਈ ਹੈ | ਜਿਸ ਕਾਰਨ ਹੁਣ ਉਸ ਨੇ ਨਾ ਅਸਹੀਣਯੋਗ ਦਰਦ ਤੋਂ ਰਾਹਤ ਮਹਿਸੂਸ ਕੀਤੀ ਹੈ | ਬਲਦੇਵ ਰਾਜ ਅਨੁਸਾਰ ਉਹ ਹੁਣ ਆਪਣੇ ਘਰ ਦਾ ਸਾਰਾ ਕੰਮਕਾਰ ਆਸਾਨੀ ਨਾਲ ਖ਼ੁਦ ਕਰ ਲੈਂਦਾ ਹੈ | ਉਨ੍ਹਾਂ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਦੋਵੇਂ ਗੋਡਿਆਂ ਵਿਚ ਬਹੁਤ ਜ਼ਿਆਦਾ ਦਰਦ ਹੋਣ ਕਾਰਨ ਹਰ ਸਮੇਂ ਬਹੁਤ ਤਕਲੀਫ਼ 'ਚ ਰਹਿੰਦਾ ਸੀ | ਗੋਡਿਆਂ ਦਾ ਇਲਾਜ ਉਸ ਨੇ ਕਈ ਨਾਮੀ ਡਾਕਟਰਾਂ ਤੋਂ ਕਰਵਾਇਆ, ਪਰ ਲੱਖਾਂ ਰੁਪਏ ਖ਼ਰਚਣ ਦੇ ਬਾਵਜੂਦ ਉਸ ਨੂੰ ਕਿਸੇ ਤੋਂ ਵੀ ਕੋਈ ਆਰਾਮ ਨਹੀ ਮਿਲੀਆ, ਜਦੋਂ ਉਸ ਨੂੰ ਪਤਾ ਲੱਗਿਆ ਕਿ ਬਠਿੰਡਾ ਦੇ ਪਾਵਰ ਹਾਊਸ ਰੋਡ ਵਿਖੇ ਸਥਿਤ ਗੁਪਤਾ ਹਸਪਤਾਲ 'ਚ ਰੋਬੋਟਿਕ ਸਰਜਰੀ ਸ਼ੁਰੂ ਹੋਈ ਤਾਂ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਲੈ ਕੇ ਡਾਕਟਰ ਮੋਹਿਤ ਗੁਪਤਾ ਨੂੰ ਮਿਲੇ | ਜਿੱਥੇ ਡਾਕਟਰ ਨੇ ਉਸ ਦੇ ਟੈੱਸਟ ਕਰਵਾਉਣ ਤੋਂ ਬਾਦ ਰੋਬੋਟਿਕ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ | ਬਲਦੇਵ ਰਾਜ ਨੇ ਕਿਹਾ ਕਿ ਉਸ ਨੇ ਆਪਣੇ ਦੋਵੇਂ ਗੋਡਿਆਂ ਦੀ ਰੋਬੋਟਿਕ ਤਕਨੀਕ ਰਾਹੀ ਸਰਜਰੀ ਕਰਵਾ ਕੇ ਸਦਾ ਲਈ ਦਰਦ ਤੋਂ ਰਾਹਤ ਮਹਿਸੂਸ ਕੀਤੀ ਹੈ | ਇਸ ਮੌਕੇ ਰੋਬੋਟਿਕ ਸਰਜਨ ਡਾ. ਮੋਹਿਤ ਗੁਪਤਾ ਨੇ ਕਿਹਾ ਕਿ ਗੁਪਤਾ ਹਸਪਤਾਲ ਵਿਚ ਅਤਿ ਆਧੁਨਿਕ ਜਾਂਨਸ਼ਨ ਐਂਡ ਜਾਂਨਸ਼ਨ ਰੋਬੋਟ ਨਾਲ ਗੋਡੇ ਬਦਲਣ ਦੀ ਸਰਜਰੀ ਕੀਤੀ ਜਾ ਰਹੀ ਹੈ | ਜਾਂਨਸ਼ਨ ਐਂਡ ਜਾਂਨਸ਼ਨ ਦਾ ਵੇਲਿਸ ਰੋਬੋਟ ਦੁਨੀਆਂ ਦਾ ਸਭ ਤੋਂ ਵਧੀਆ ਆਧੁਨਿਕ ਗੋਡੇ ਬਦਲਣ ਵਾਲਾ ਰੋਬੋਟ ਹੈ, ਜੋ ਕਿ ਗੋਡੇ ਬਦਲਣ ਵਿਚ ਵਧੀਆ ਨਤੀਜੇ ਦਿੰਦਾ ਹੈ ਅਤੇ ਗੋਡੇ ਲੰਬੇ ਸਮੇਂ ਤੱਕ ਚੱਲਦੇ ਹਨ | ਉਨ੍ਹਾਂ ਦੇ ਹਸਪਤਾਲ ਵਿਚ ਪਿਛਲੇ ਲੰਬੇ ਸਮੇਂ ਤੋਂ ਹਜ਼ਾਰਾਂ ਮਰੀਜ਼ਾਂ ਨੇ ਰੋਬੋਟਿਕ ਸਰਜਰੀ ਕਰਵਾ ਕੇ ਦਰਦ ਤੋਂ ਰਾਹਤ ਮਹਿਸੂਸ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਦਿੱਲੀ ਨੈਸ਼ਨਲ ਸਾਇੰਸ ਸੈਂਟਰ ਅਤੇ ਆਗਰਾ ਦਾ ਵਿੱਦਿਅਕ ਟੂਰ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ 2027 ਦੀਆਂ ਚੋਣਾਂ ਦੀ ਤਿਆਰੀ ਸੰਬੰਧੀ ਬਲਾਕ ਪੱਧਰੀ ਮੀਟਿੰਗ <br/>
Ad Position 24