13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਸ਼ਵ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਬਠਿੰਡਾ, 23 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ): ਸਰਕਾਰੀ ਹਾਈ ਸਕੂਲ ਵਿਰਕ ਖ਼ੁਰਦ ਵਿਖੇ ਮੁੱਖ ਅਧਿਆਪਿਕਾ ਲਵਲੀਨ ਸਾਗਰ ਦੀ ਅਗਵਾਈ ਵਿਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਇਕੋ ਕਲੱਬ ਇੰਚਾਰਜ ਗੁੰਜਨ ਬਾਲਾ ਵਲੋਂ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਅਤੇ ਵਾਤਾਵਰਣ ਦੀ ਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ | ਸਭ ਤੋਂ ਪਹਿਲਾਂ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੇ ਧਰਤੀ ਦੀ ਸੁਰੱਖਿਆ ਲਈ ਕਸਮ ਚੁੱਕੀ | ਇਸ ਤੋਂ ਬਾਅਦ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਸਮਝਾਇਆ ਗਿਆ | ਵਿਦਿਆਰਥੀਆਂ ਨੂੰ ਪੌਦੇ ਲਗਾਉਣ ਲਈ ਸੰਦੇਸ਼ ਦਿੱਤਾ ਗਿਆ | ਸਕੂਲ ਮੁੱਖੀ ਲਵਲੀਨ ਸਾਗਰ ਅਤੇ ਸਮੂਹ ਸਟਾਫ਼ ਵਲੋਂ ਸਕੂਲ ਵਿਖੇ ਪੌਦੇ ਲਗਾਏ ਗਏ | ਇਸ ਮੌਕੇ ਧਰਤੀ ਦਿਵਸ ਨਾਲ ਸੰਬੰਧਿਤ ਇੱਕ ਵੀਡੀਓ ਵੀ ਦਿਖਾਈ ਗਈ, ਜਿਸ ਨਾਲ ਵਿਦਿਆਰਥੀਆਂ ਨੂੰ ਧਰਤੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਬੱਚਿਆਂ ਦੇ ਡਰਾਇੰਗ ਮੁਕਾਬਲਾ ਕਰਵਾਏ ਗਏ, ਜਿਸ ਵਿਚ 8ਵੀਂ ਤੋਂ 10ਵੀਂ ਜਮਾਤਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ |ਮੁਕਾਬਲੇ ਵਿਚ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਤਰ੍ਹਾਂ ਸਕੂਲ ਵਿਚ ਵਿਸ਼ਵ ਧਰਤੀ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨਿਸ਼ਾ ਸਿੰਗਲਾ, ਜਸਪ੍ਰੀਤ ਕੌਰ, ਮਨੂੰ ਕਟਾਰੀਆ, ਮੀਨੂੰ ਗੋਇਲ, ਗਗਨਦੀਪ ਸਿੰਘ, ਨੀਰਜ ਕੁਮਾਰ, ਮਾਨਵਪ੍ਰੀਤ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਕਰਮਜੀਤ ਸਿੰਘ ਪੰਮਾ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲ ਫੜੇ
Ad Position 24