ਬਠਿੰਡਾ, 23 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਹਾਈ ਸਕੂਲ ਲਾਲ ਸਿੰਘ ਬਸਤੀ ਬਠਿੰਡਾ ਵਿਖੇ ਮੁੱਖ ਅਧਿਆਪਕ ਸ੍ਰੀਮਤੀ ਰੀਤੂ ਚੌਧਰੀ ਦੀ ਅਗਵਾਈ ਹੇਠ ਲੀਗਲ ਲਿਟਰੇਸੀ ਕਲੱਬ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸ੍ਰੀਮਤੀ ਬਲਵਿੰਦਰ ਕੌਰ ਭੁੱਲਰ, ਸਮੂਹ ਅਧਿਆਪਕ ਸਾਹਿਬਾਨ ਅਤੇ ਛੇਵੀਂ ਜਮਾਤ ਤੋਂ ਦਸਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਵਲੋਂ ਆਸ਼ਾ ਅਤੇ ਡਾਨ ਪ੍ਰੋਜੈਕਟ ਅਧੀਨ ਵੱਖ-ਵੱਖ ਸਕੀਮਾਂ ਅਤੇ ਜਾਗਰੂਕਤਾ ਪ੍ਰੋਗਰਾਮ ਅਧੀਨ ਹਫ਼ਤਾਵਾਰੀ ਗਤੀਵਿਧੀ ਹੇਠ ਭਰੂਣ ਹੱਤਿਆ ਦੇ ਵਿਸ਼ੇ 'ਤੇ ਪੋਸਟਰ ਬਣਾਉਣ ਸਬੰਧੀ ਮੁਕਾਬਲੇ ਕਰਵਾਏ ਗਏ¢ ਜਿਸ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਤਨਵੀਰ ਕÏਰ ਨੇ ਪਹਿਲਾ ਸਥਾਨ, ਪਲਕ ਨੌਵੀਂ ਜਮਾਤ ਨੇ ਦੂਜਾ ਸਥਾਨ ਅਤੇ ਮੰਨਤ ਜਮਾਤ ਸੱਤਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸ੍ਰੀਮਤੀ ਰੀਤੂ ਚੌਧਰੀ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਭਰੂਣ ਹੱਤਿਆ ਦੇ ਸਬੰਧ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਇਸ ਵਿਸ਼ੇ 'ਤੇ ਭਰਪੂਰ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ¢ ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ¢